ਅਮਰੀਕਾ ਦਾ ਰਾਸ਼ਟਰਪਤੀ ਅਹੁਦਾ ਸੰਭਾਲਣ ਨੂੰ ਲੈ ਕੇ ਭਾਰਤੀ ਮੂਲ ਦੀ ਕਮਲਾ ਹੈਰਿਸ ਦਾ ਅਹਿਮ ਬਿਆਨ

Wednesday, Feb 14, 2024 - 10:27 AM (IST)

ਵਾਸ਼ਿੰਗਟਨ (ਰਾਜ ਗੋਗਨਾ )- ਭਾਰਤੀ ਮੂਲ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਸ ਦੇ ਆਲੇ-ਦੁਆਲੇ ਦੇ ਲੋਕ ਉਸ ਦੀ ਯੋਗਤਾ ਤੋਂ ਵੀ ਚੰਗੀ ਤਰ੍ਹਾਂ ਜਾਣੂ ਹਨ। ‘ਵਾਲ ਸਟਰੀਟ ਜਰਨਲ’ ਨੂੰ ਦਿੱਤੇ ਇੱਕ ਤਾਜ਼ਾ ਇੰਟਰਵਿਊ ਵਿੱਚ ਉਨ੍ਹਾਂ ਵੱਲੋਂ ਇਹ ਟਿੱਪਣੀਆਂ ਕੀਤੀਆਂ ਗਈਆਂ। 

ਪੜ੍ਹੋ ਇਹ ਅਹਿਮ ਖ਼ਬਰ-PM ਨਰਿੰਦਰ ਮੋਦੀ ਅਤੇ UAE ਦੇ ਰਾਸ਼ਟਰਪਤੀ ਨੇ ਲਾਂਚ ਕੀਤੀ UPI ਰੁਪੇ ਕਾਰਡ ਸਰਵਿਸ

ਹੈਰਿਸ ਨੇ ਕਿਹਾ ਕਿ 'ਮੈਂ ਸੰਯੁਕਤ ਰਾਜ ਦੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ ਸੰਭਾਲਣ ਲਈ ਤਿਆਰ ਹਾਂ। ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਹਰ ਕੋਈ ਜਿਸ ਨੇ ਮੈਨੂੰ ਦੇਖਿਆ ਹੈ ਉਹ ਮੇਰੀ ਯੋਗਤਾ ਬਾਰੇ ਜਾਣਦਾ ਹੈ। ਕਮਲਾ ਹੈਰਿਸ ਦੀਆਂ ਟਿੱਪਣੀਆਂ ਅਜਿਹੇ ਸਮੇਂ 'ਚ ਅਹਿਮ ਹੋ ਗਈਆਂ ਹਨ, ਜਦੋਂ ਮੌਜੂਦਾ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ (81) ਦੀ ਉਮਰ ਅਤੇ ਯਾਦਦਾਸ਼ਤ ਨੂੰ ਲੈ ਕੇ ਕਾਫੀ ਆਲੋਚਨਾ ਹੋ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News