ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,000 ਤੋਂ ਪਾਰ ! ਆਸਟ੍ਰੇਲੀਆ ਦੇ ਚਿੰਤਾਜਨਕ ਅੰਕੜੇ ਆਏ ਸਾਹਮਣੇ
Wednesday, Sep 02, 2026 - 10:52 AM (IST)
ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਆਸਟ੍ਰੇਲੀਆ ਦੇ ਸੂਬਾ ਕੁਈਨਜ਼ਲੈਂਡ ਵਿੱਚ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਜਾਰੀ ਹੋਏ ਤਾਜ਼ਾ ਅੰਕੜਿਆਂ ਮੁਤਾਬਕ ਸਾਲ 2024 ਦੌਰਾਨ ਸੂਬੇ ਵਿੱਚ 417 ਲੋਕਾਂ ਦੀ ਨਸ਼ਿਆਂ ਦੀ ਓਵਰਡੋਜ਼ ਕਾਰਨ ਮੌਤ ਹੋਈ। ਆਸਟ੍ਰੇਲੀਆ ਭਰ ਵਿੱਚ ਵੀ ਨਸ਼ਿਆਂ ਨਾਲ ਸਬੰਧਤ ਮੌਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਦੇਸ਼ ਵਿੱਚ ਪਹਿਲੀ ਵਾਰ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,000 ਤੋਂ ਪਾਰ ਪਹੁੰਚ ਗਈ ਹੈ, ਜੋ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਤੋਂ ਵੀ ਵੱਧ ਹੈ।
ਕੁਈਨਜ਼ਲੈਂਡ ਵਿੱਚ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਐਂਫੈਟਾਮਾਈਨ ਵਰਗੇ ਉਤੇਜਕ ਨਸ਼ੇ ਜਾਨਲੇਵਾ ਹੋਣ ਦਾ ਵੱਡਾ ਕਾਰਨ ਬਣ ਰਹੇ ਹਨ। ਇਸ ਤੋਂ ਇਲਾਵਾ ਹੈਰੋਇਨ ਅਤੇ ਬੈਂਜ਼ੋਡਾਇਜ਼ਪੀਨ ਨਾਲ ਹੋਣ ਵਾਲੀਆ ਮੌਤਾਂ ਵੀ ਚਿੰਤਾ ਦਾ ਵਿਸ਼ਾ ਹਨ। ਅੰਕੜਿਆਂ ਅਨੁਸਾਰ ਖੇਤਰੀ ਕੁਈਨਜ਼ਲੈਂਡ ਵਿੱਚ ਓਵਰਡੋਜ਼ ਨਾਲ ਮੌਤਾਂ ਦੀ ਦਰ ਗ੍ਰੇਟਰ ਬ੍ਰਿਸਬੇਨ ਨਾਲੋਂ ਵੱਧ ਹੈ। ਖੇਤਰੀ ਇਲਾਕਿਆਂ ਵਿੱਚ ਇਹ ਦਰ ਹਰ ਇੱਕ ਲੱਖ ਲੋਕਾਂ ਪਿੱਛੇ 7.9, ਜਦਕਿ ਗ੍ਰੇਟਰ ਬ੍ਰਿਸਬੇਨ ਵਿੱਚ 6.8 ਪ੍ਰਤੀ ਇੱਕ ਲੱਖ ਦਰਜ ਕੀਤੀ ਗਈ ਹੈ।
ਪੜ੍ਹੋ ਇਹ ਅਹਿਮ ਖ਼ਬਰ- Big Breaking : ਨੇਪਾਲ ਹੜ੍ਹ 'ਚ ਮਰਨ ਵਾਲਿਆਂ ਦੀ ਗਿਣਤੀ 1,120 ਤੋਂ ਪਾਰ
ਮਾਹਿਰਾਂ ਨੇ ਨਸ਼ਿਆਂ ਦੀ ਓਵਰਡੋਜ਼ ਨੂੰ ਰੋਕਣ ਲਈ ਵਿਆਪਕ ਰਣਨੀਤੀ ਬਣਾਉਣ ਅਤੇ ਨੈਲੌਕਸੋਨ ਦਵਾਈ ਦੀ ਉਪਲਬਧਤਾ ਵਧਾਉਣ ਦੀ ਮੰਗ ਕੀਤੀ ਹੈ, ਜੋ ਓਪੀਓਇਡ ਓਵਰਡੋਜ਼ ਦੌਰਾਨ ਜਾਨ ਬਚਾਉਣ ਵਿੱਚ ਮਦਦਗਾਰ ਸਿੱਧ ਹੋ ਸਕਦੀ ਹੈ। ਪੈਨਿੰਗਟਨ ਇੰਸਟੀਚਿਊਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਜੌਨ ਰਿਆਨ ਨੇ ਕਿਹਾ ਕਿ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਅੰਕੜੇ ਸਰਕਾਰਾਂ, ਨੀਤੀ ਨਿਰਧਾਰਕਾਂ ਅਤੇ ਸਮਾਜ ਲਈ ਇੱਕ “ਚੇਤਾਵਨੀ ਦੀ ਘੰਟੀ” ਹਨ ਅਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਨਸ਼ਿਆਂ ਦੀ ਵੱਧ ਰਹੀ ਵਰਤੋਂ ਅਤੇ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਕੁਈਨਜ਼ਲੈਂਡ ਸਰਕਾਰ ਅਤੇ ਸਿਹਤ ਵਿਭਾਗ ਲਈ ਵੱਡੀ ਚੁਣੌਤੀ ਬਣ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
