'ਬੰਗਲਾਦੇਸ਼ 'ਚ ਹਿੰਦੂਆਂ 'ਤੇ ਅੱਤਿਆਚਾਰ ਬੰਦ ਹੋਣ'... ਨਿਊਯਾਰਕ ਦੇ ਆਸਮਾਨ 'ਚ ਦਿਸੇ ਵੱਡੇ ਬੈਨਰ (ਵੀਡੀਓ)

Friday, Oct 04, 2024 - 10:05 AM (IST)

ਵਾਸ਼ਿੰਗਟਨ- ਅਮਰੀਕਾ ਦੇ ਨਿਊਯਾਰਕ ਵਿੱਚ ਅੱਜ ਸਵੇਰੇ ਆਸਮਾਨ ਵਿੱਚ ਇੱਕ ਵੱਡਾ ਬੈਨਰ ਦੇਖ ਕੇ ਲੋਕ ਹੈਰਾਨ ਰਹਿ ਗਏ। ਦਰਅਸਲ ਇਸ ਬੈਨਰ 'ਤੇ ਲਿਖਿਆ ਗਿਆ ਸੀ ਕਿ ਬੰਗਲਾਦੇਸ਼ 'ਚ ਹਿੰਦੂਆਂ ਖ਼ਿਲਾਫ਼ ਹਿੰਸਾ ਬੰਦ ਹੋਣੀ ਚਾਹੀਦੀ ਹੈ। ਇਹ ਵਿਸ਼ਾਲ ਬੈਨਰ ਹਵਾ ਵਿੱਚ ਹਡਸਨ ਨਦੀ ਅਤੇ ਵਿਸ਼ਵ ਪ੍ਰਸਿੱਧ ਸਟੈਚੂ ਆਫ਼ ਲਿਬਰਟੀ 'ਤੇ ਲਹਿਰਾਉਂਦਾ ਦੇਖਿਆ ਗਿਆ।

 

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ ਸਰਕਾਰ ਨੂੰ ਝਟਕਾ, ਸਟੂਡੈਂਟ ਵੀਜ਼ਾ ਅਰਜ਼ੀਆਂ 'ਚ ਭਾਰੀ ਗਿਰਾਵਟ

ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਵਿੱਚ ਹਾਲੀਆ ਅਸ਼ਾਂਤੀ ਦੇ ਮੱਦੇਨਜ਼ਰ ਹਿੰਦੂ ਘੱਟਗਿਣਤੀ ਨੂੰ ਨਿਸ਼ਾਨਾ ਬਣਾਉਣ ਵਾਲੇ ਬੇਮਿਸਾਲ, ਬੇਰਹਿਮ ਹਮਲਿਆਂ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਵਰਤਮਾਨ ਹਿੰਸਾ ਦੇ ਨਤੀਜੇ ਵਜੋਂ ਨਾ ਸਿਰਫ਼ ਹਮਲੇ ਹੋਏ ਹਨ, ਸਗੋਂ ਕੁਝ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ 2 ਮਿਲੀਅਨ ਹਿੰਦੂਆਂ ਨੂੰ ਆਪਣੀਆਂ ਨੌਕਰੀਆਂ ਤੋਂ ਅਸਤੀਫਾ ਦੇਣ ਲਈ ਮਜਬੂਰ ਕੀਤਾ ਗਿਆ। ਨਾਲ ਹੀ ਹਿੰਦੂਆਂ ਦੀਆਂ ਜਾਇਦਾਦਾਂ ਨੂੰ ਯੋਜਨਾਬੱਧ ਢੰਗ ਨਾਲ ਨਿਸ਼ਾਨਾ ਬਣਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News