ਅਗਲੇ 2 ਦਿਨਾਂ ਤੱਕ ਸਾਵਧਾਨ ਰਹਿਣ ਲੋਕ, ਭਿਆਨਕ ਤੂਫਾਨ ਨੇ ਮਚਾਈ ਤਬਾਹੀ, 19 ਦੀ ਮੌਤ
Tuesday, Sep 30, 2025 - 10:37 AM (IST)

ਹਨੋਈ- ਵੀਅਤਨਾਮ 'ਚ ਤੂਫਾਨ ਬੁਆਲੋਈ ਅਤੇ ਉਸ ਤੋਂ ਬਾਅਦ ਆਏ ਹੜ੍ਹ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 19 ਹੋ ਗਈ ਹੈ, ਜਦੋਂ ਕਿ 88 ਹੋਰ ਜ਼ਖਮੀ ਹੋਏ ਹਨ। ਇਹ ਜਾਣਕਾਰੀ ਮੰਗਲਵਾਰ ਨੂੰ ਵੀਅਤਨਾਮ ਸਮਾਚਾਰ ਏਜੰਸੀ ਨੇ ਦਿੱਤੀ। ਰਿਪੋਰਟ ਅਨੁਸਾਰ, 13 ਲੋਕ ਅਜੇ ਵੀ ਲਾਪਤਾ ਹਨ, ਜਦੋਂ ਕਿ 8 ਹੋਰ ਨਾਲ ਅਜੇ ਸੰਪਰਕ ਨਹੀਂ ਹੋ ਸਕਿਆ ਹੈ। ਇਕ ਲੱਖ ਤੋਂ ਵੱਧ ਮਕਾਨ ਜਾਂ ਤਾਂ ਨੁਕਸਾਨੇ ਗਏ ਜਾਂ ਉਨ੍ਹਾਂ ਦੀਆਂ ਛੱਤਾਂ ਉੱਡ ਗਈਆਂ, ਜਿਨ੍ਹਾਂ 'ਚ ਸਭ ਤੋਂ ਵੱਧ ਨੁਕਸਾਨ ਮੱਧ ਹਾ ਤਿਨਹ ਸੂਬੇ 'ਚ ਹੋਇਆ, ਜਿੱਥੇ 78,800 ਤੋਂ ਵੱਧ ਮਕਾਨ ਨੁਕਸਾਨੇ ਗਏ।
ਇਹ ਵੀ ਪੜ੍ਹੋ : Activa ਅਤੇ Splendor ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਕਿੰਨੇ ਹੋਏ ਸਸਤੇ
ਵੀਅਤਨਾਮੀ ਪ੍ਰਧਾਨ ਮੰਤਰੀ ਫਾਮ ਮਿਨਹ ਚਿਨਹ ਨੇ ਸਥਾਨਕ ਅਧਿਕਾਰੀਆਂ ਅਤੇ ਵਿਭਾਗਾਂ ਨੂੰ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਅਤੇ ਤੂਫਾਨ ਦੇ ਬਾਅਦ ਦੀ ਸਮੱਸਿਆ ਨੂੰ ਘੱਟ ਕਰਨ ਲਈ ਤੁਰੰਤ ਉਪਾਅ ਕਰਨ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ 5 ਅਕਤੂਬਰ ਤੋਂ ਪਹਿਲਾਂ ਨੁਕਸਾਨੀਆਂ ਵਿੱਦਿਅਕ ਅਤੇ ਮੈਡੀਕਲ ਸਹੂਲਤਾਂ ਦੀ ਮੁਰੰਮਤ ਦਾ ਆਦੇਸ਼ ਦਿੱਤਾ। ਰਾਸ਼ਟਰੀ ਜਲ-ਮੌਸਮ ਵਿਗਿਆਨ ਭਵਿੱਖਬਾਣੀ ਕੇਂਦਰ ਅਨੁਸਾਰ, ਅਗਲੇ 2 ਤੋਂ 3 ਦਿਨਾਂ ਤੱਕ ਅਚਾਨਕ ਹੜ੍ਹ ਅਤੇ ਜ਼ਮੀਨ ਖਿਸਕਣ ਜਾਰੀ ਰਹਿਣ ਦਾ ਅਨੁਮਾਨ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8