ਅਮਰੀਕਾ 'ਚ ਤੂਫ਼ਾਨ ਨੇ ਧਾਰਿਆ ਭਿਆਨਕ ਰੂਪ, ਵੱਖ-ਵੱਖ ਸੂਬਿਆਂ 'ਚ 22 ਲੋਕਾਂ ਦੀ ਮੌਤ, ਕਈ ਘਰ ਹੋਏ ਤਬਾਹ
Tuesday, May 28, 2024 - 10:53 AM (IST)
ਇੰਟਰਨੈਸ਼ਨਲ ਡੈਸਕ : ਮੱਧ ਅਤੇ ਦੱਖਣੀ ਅਮਰੀਕਾ ਵਿੱਚ ਪਿਛਲੇ ਹਫ਼ਤੇ ਦੇ ਅੰਤ ਵਿੱਚ ਆਏ ਸ਼ਕਤੀਸ਼ਾਲੀ ਤੂਫਾਨਾਂ ਦੀ ਇੱਕ ਲੜੀ ਵਿੱਚ ਘੱਟੋ-ਘੱਟ 22 ਲੋਕਾਂ ਦੀ ਮੌਤ ਹੋ ਗਈ। ਇਸ ਤੂਫ਼ਾਨ ਕਾਰਨ ਵੱਡੀ ਗਿਣਤੀ ਵਿਚ ਕਈ ਘਰ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਦੇ ਨਾਲ ਤਬਾਹ ਹੋ ਗਏ। ਇਸ ਦੇ ਨਾਲ ਹੀ ਸਾਰੇ ਇਲਾਕਿਆਂ ਦੀ ਬਿਜਲੀ ਸਪਲਾਈ ਵੀ ਠੱਪ ਹੋ ਗਈ। ਟੈਕਸਾਸ, ਓਕਲਾਹੋਮਾ, ਅਰਕਨਸਾਸ ਅਤੇ ਕੈਂਟਕੀ ਵਿੱਚ ਭਿਆਨਕ ਤੂਫਾਨ ਕਾਰਨ ਲੋਕਾਂ ਦੀ ਜਾਨ ਚਲੀ ਗਈ। ਦੱਖਣੀ ਟੈਕਸਾਸ ਤੋਂ ਫਲੋਰੀਡਾ ਤੱਕ ਤੇਜ਼ ਗਰਮੀ ਅਤੇ ਲੂ ਦੀ ਲਹਿਰ ਨੇ ਨਵਾਂ ਰਿਕਾਰਡ ਕਾਇਮ ਕਰ ਦਿੱਤਾ।
ਇਹ ਵੀ ਪੜ੍ਹੋ - ਸਿੰਗਾਪੁਰ ਏਅਰਲਾਈਨਜ਼ ਉਡਾਣ ਹਾਦਸੇ 'ਚ ਜ਼ਖ਼ਮੀ ਹੋਏ ਯਾਤਰੀ ਮੰਗ ਸਕਦੇ ਹਨ 1 ਕਰੋੜ ਡਾਲਰ ਦਾ ਮੁਆਵਜ਼ਾ
ਮੌਸਮ ਵਿਗਿਆਨੀਆਂ ਨੇ ਭਵਿੱਖਬਾਣੀ ਕੀਤੀ ਹੈ ਕਿ ਸੋਮਵਾਰ ਤੋਂ ਬਾਅਦ 'ਪੂਰਬੀ ਤੱਟ' 'ਚ ਮੌਸਮ ਖ਼ਰਾਬ ਹੋ ਸਕਦਾ ਹੈ ਅਤੇ ਛੁੱਟੀਆਂ ਮਨਾਉਣ ਗਏ ਲੱਖਾਂ ਲੋਕਾਂ ਨੂੰ ਮੌਸਮ ਦੇ ਮੱਦੇਨਜ਼ਰ ਉੱਥੋਂ ਵਾਪਸ ਪਰਤਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉੱਤਰੀ ਕੈਰੋਲੀਨਾ ਤੋਂ ਮੈਰੀਲੈਂਡ ਤੱਕ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਕੇਂਟਕੀ ਦੇ ਗਵਰਨਰ ਐਂਡੀ ਬੇਸ਼ੀਅਰ ਨੇ ਖ਼ਰਾਬ ਮੌਸਮ ਨੂੰ ਦੇਖਦੇ ਹੋਏ ਐਮਰਜੈਂਸੀ ਦੀ ਘੋਸ਼ਣਾ ਕੀਤੀ ਸੀ।
ਇਹ ਵੀ ਪੜ੍ਹੋ - ਕੈਨੇਡਾ ਇਮੀਗ੍ਰੇਸ਼ਨ ਨਿਯਮਾਂ 'ਚ ਬਦਲਾਅ ਕਾਰਨ ਵੱਡਾ ਸੰਕਟ, ਵਾਪਸ ਪਰਤਣ ਲਈ ਮਜ਼ਬੂਰ ਹੋਏ ਵਿਦਿਆਰਥੀ
ਬੇਸ਼ੀਅਰ ਨੇ ਸੋਮਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਦੇ ਰਾਜ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਗਵਰਨਰ ਦੇ ਦਫ਼ਤਰ ਨੇ ਦੱਸਿਆ ਕਿ ਪੱਛਮੀ ਕੈਂਟਕੀ ਵਿੱਚ ਕੈਲਡਵੈਲ ਕਾਉਂਟੀ ਵਿੱਚ ਡਿੱਗੇ ਹੋਏ ਇਕ ਦਰੱਖ਼ਤ ਨੂੰ ਕੱਟਦੇ ਸਮੇਂ ਇੱਕ 54 ਸਾਲਾ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਖ਼ਰਾਬ ਮੌਸਮ ਨਾਲ ਸਬੰਧਤ ਘਟਨਾਵਾਂ ਵਿੱਚ 22 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ ਕੁੱਕ ਕਾਉਂਟੀ ਵਿੱਚ ਸੱਤ ਅਤੇ ਅਰਕਨਸਾਸ ਵਿੱਚ ਅੱਠ ਸ਼ਾਮਲ ਹਨ। ਕੈਂਟਕੀ ਦੇ ਚਾਰਲਸਟਨ ਸ਼ਹਿਰ ਵਿੱਚ ਤੂਫ਼ਾਨ ਕਾਰਨ ਕਈ ਘਰ ਤਬਾਹ ਹੋ ਗਏ ਅਤੇ ਬਿਜਲੀ ਸਪਲਾਈ ਠੱਪ ਹੋ ਗਈ। ਚਾਰਲਸਟਨ ਐਤਵਾਰ ਰਾਤ ਨੂੰ ਤੂਫਾਨ ਨਾਲ ਸਿੱਧਾ ਪ੍ਰਭਾਵਿਤ ਹੋਇਆ।
ਇਹ ਵੀ ਪੜ੍ਹੋ - ਵਿਆਹ ਦੀ ਵਰ੍ਹੇਗੰਢ ਮੌਕੇ ਪਤੀ ਵੱਲੋਂ ਦਿੱਤੇ ਤੋਹਫ਼ੇ ਨੇ ਪਤਨੀ ਦੀ ਬਦਲ ਦਿੱਤੀ ਕਿਸਮਤ, ਬਣੀ ਕਰੋੜਪਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8