''ਸੁਖਬੀਰ ਸਿੰਘ ਬਾਦਲ ''ਤੇ ਹੋਏ ਹਮਲੇ ਦੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ''

Thursday, Dec 05, 2024 - 12:10 PM (IST)

''ਸੁਖਬੀਰ ਸਿੰਘ ਬਾਦਲ ''ਤੇ ਹੋਏ ਹਮਲੇ ਦੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ''

ਰੋਮ (ਕੈਂਥ)- ਮਹਾਨ ਸਿੱਖ ਧਰਮ ਦੇ ਸਿਰਮੌਰ ਤਖ਼ਤ ਸ੍ਰੀ ਅਕਾਲ ਤਖ਼ਤ ਵੱਲੋਂ ਲਗਾਈ ਧਾਰਮਿਕ ਸਜ਼ਾ ਤਹਿਤ ਸੱਚ ਖੰਡ ਸ੍ਰੀ ਹਰਿਮੰਦਿਰ ਸਾਹਿਬ ਦੀ ਡਿਓੜੀ ਦੇ ਬਾਹਰ ਬੈਠ ਪਹਿਰੇਦਾਰ ਬਣ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ 'ਤੇ ਬੀਤੇ ਦਿਨ ਜਾਨਲੇਵਾ ਹਮਲਾ ਕੀਤਾ ਗਿਆ। ਸੁਖਬੀਰ ਸਿੰਘ ਬਾਦਲ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ 'ਤੇ ਗਰਮਖਿਆਲੀ ਨਰਾਇਣ ਸਿੰਘ ਚੌੜਾ ਵੱਲੋਂ ਕਾਤਿਲਾਨਾ ਹਮਲਾ ਕਰਨ ਨਾਲ ਦੁਨੀਆ ਭਰ ਵਿੱਚ ਵੱਸਦੇ ਸ਼੍ਰੋਮਣੀ ਅਕਾਲੀ ਦਲ ਦੇ ਹਮਾਇਤੀਆਂ ਤੇ ਆਗੂਆਂ ਵੱਲੋਂ ਘਟਨਾ ਨੂੰ ਲੈਕੇ ਬਹੁਤ ਹੀ ਜ਼ਿਆਦਾ ਚਿੰਤਾ ਜਤਾਈ ਜਾ ਰਹੀ ਹੈ ਤੇ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਜ਼ੋਰ ਫੜ੍ਹਦੀ ਜਾ ਰਹੀ ਹੈ।

ਬੇਸ਼ਕ ਕਿ ਚੌੜਾ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਹਮਾਇਤੀਆਂ ਵਿੱਚ ਇਸ ਅਤਿ ਨਿੰਦਣਯੋਗ ਘਟਨਾ ਵਿਰੁੱਧ ਰੋਹ ਘੱਟਣ ਦਾ ਨਾਮ ਨਹੀਂ ਲੈ ਰਿਹਾ। ਇਸ ਘਟਨਾ ਪ੍ਰਤੀ ਤਿੱਖਾ ਪ੍ਰਤੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਐਨ.ਆਰ.ਆਈ ਵਿੰਗ ਇਟਲੀ ਦੇ ਪ੍ਰਧਾਨ ਜਗਵੰਤ ਸਿੰਘ ਲਹਿਰਾ, ਸਰਪ੍ਰਸਤ ਅਵਤਾਰ ਸਿੰਘ ਖਾਲਸਾ, ਸਕੱਤਰ ਜਨਰਲ ਲਖਵਿੰਦਰ ਸਿੰਘ ਡੋਗਰਾਂਵਾਲ, ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਭੂੰਗਰਨੀ, ਜਨਰਲ ਸਕੱਤਰ ਹਰਦੀਪ ਸਿੰਘ ਬੋਦਲ, ਜਨਰਲ ਸਕੱਤਰ ਜਗਜੀਤ ਸਿੰਘ ਈਸਰਹੇਲ,ਜਸਵਿੰਦਰ ਸਿੰਘ ਭਗਤੂਮਾਜਰਾ ਤੇ ਯੂਥ ਵਿੰਗ ਇਟਲੀ ਪ੍ਰਧਾਨ ਸੁਖਜਿੰਦਰ ਸਿੰਘ ਕਾਲਰੂ ਆਦਿ ਆਗੂਆਂ ਨੇ ਨਰਾਇਣ ਸਿੰਘ ਚੌੜਾ 'ਤੇ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੇ ਅਪਰਾਧੀਆਂ ਨੂੰ ਖੁੱਲਾ ਛੱਡਣਾ ਆਮ ਲੋਕਾਂ ਲਈ ਵੀ ਵੱਡਾ ਖਤਰਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਸਕੂਲ 'ਚ ਗੋਲੀਬਾਰੀ, ਦੋ ਵਿਦਿਆਰਥੀ ਜ਼ਖਮੀ

ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਘਟਨਾ ਦੀ ਨਿਰਪੱਖ ਜਾਂਚ ਕਰਵਾਏ ਤਾਂ ਜੋ ਪਤਾ ਲੱਗ ਸਕੇ ਹੋਰ ਕਿਹੜੇ ਲੋਕ ਹਨ ਜਿਹੜੇ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਇਹ ਘਟਨਾ ਪੰਜਾਬ ਸਰਕਾਰ ਲਈ ਵੀ ਇੱਕ ਚੁਣੌਤੀ ਹੈ ਜਿਸ ਦੇ ਘਟਣ ਨਾਲ ਹੁਣ ਇਹ ਪ੍ਰਤੱਖ ਹੋ ਗਿਆ ਹੈ ਕਿ ਪੰਜਾਬ ਵਿੱਚ ਕਿਸ ਤਰ੍ਹਾਂ ਜੰਗਲ ਰਾਜ ਵੱਧ ਰਿਹਾ ਹੈ।ਇਹ ਹਮਲਾ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸਿਰਮੌਰ ਆਗੂ 'ਤੇ ਹੀ ਨਹੀਂ ਸਗੋਂ ਸਮੁੱਚੇ ਅਕਾਲੀ ਦਲ 'ਤੇ ਹੈ ਜਿਹੜਾ ਕਿ ਵਿਦੇਸ਼ਾਂ ਵਿੱਚ ਬੈਠੇ ਸ਼੍ਰੌਮਣੀ ਅਕਾਲੀ ਦਲ ਦੇ ਮੈਂਬਰ ਸਹਿਬਾਨ ਕਿਸੇ ਹਾਲਤ ਵਿੱਚ ਸਹਿਣ ਨਹੀਂ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News