ਓਮੀਕਰੋਨ ਦਾ ਖ਼ੌਫ, ਬ੍ਰਿਟੇਨ 'ਚ ਲਾਗੂ ਕੀਤੇ ਗਏ ਸਖ਼ਤ ਨਿਯਮ

12/09/2021 1:44:15 PM

ਲੰਡਨ (ਯੂ.ਐੱਨ.ਆਈ.): ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦੇ ਖਤਰਨਾਕ ਨਵੇਂ ਰੂਪ ਓਮੀਕਰੋਨ ਦੇ ਪ੍ਰਸਾਰ ਨੂੰ ਰੋਕਣ ਲਈ ਬ੍ਰਿਟੇਨ ਵਿੱਚ 'ਪਲਾਨ ਬੀ' ਪਾਬੰਦੀਆਂ ਲਾਗੂ ਕੀਤੀਆਂ ਜਾਣਗੀਆਂ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਇਹ ਜਾਣਕਾਰੀ ਦਿੱਤੀ। ਬੁੱਧਵਾਰ ਸ਼ਾਮ ਨੂੰ ਡਾਊਨਿੰਗ ਸਟ੍ਰੀਟ 'ਤੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਜਾਨਸਨ ਨੇ ਕਿਹਾ ਕਿ ਲੋਕਾਂ ਨੂੰ ਸੋਮਵਾਰ ਤੋਂ ਜਿੰਨਾ ਸੰਭਵ ਹੋ ਸਕੇ ਘਰ ਤੋਂ ਕੰਮ ਕਰਨ ਲਈ ਕਿਹਾ ਗਿਆ ਹੈ ਅਤੇ ਸ਼ੁੱਕਰਵਾਰ ਤੋਂ ਥੀਏਟਰਾਂ ਅਤੇ ਸਿਨੇਮਾ ਹਾਲਾਂ ਅਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। 

ਨਵੇਂ ਨਿਯਮ ਦੇ ਤਹਿਤ ਅਗਲੇ ਹਫ਼ਤੇ ਤੋਂ ਨਾਈਟ ਕਲੱਬਾਂ ਜਾਂ ਕਿਸੇ ਵੀ ਵੱਡੇ ਸਥਾਨ 'ਤੇ ਦਾਖਲ ਹੋਣ ਲਈ ਪੂਰੀ ਤਰ੍ਹਾਂ ਟੀਕਾਕਰਨ ਅਤੇ ਕੋਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਦਿਖਾਉਣਾ ਲਾਜ਼ਮੀ ਹੋਵੇਗਾ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਤਾਲਾਬੰਦੀ ਨੂੰ ਨਵੇਂ ਨਿਯਮਾਂ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਕ੍ਰਿਸਮਿਸ ਪਾਰਟੀਆਂ ਮਨਾਉਣ ਜਾਂ ਨਾਈਟ ਕਲੱਬਾਂ ਵਿੱਚ ਜਾਣ ਤੋਂ ਰੋਕਿਆ ਜਾਵੇਗਾ। 

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਪਾਏ ਗਏ ਕੋਰੋਨਾ ਪਾਜ਼ੇਟਿਵ

ਗੌਰਤਲਬ ਹੈ ਕਿ ਯੂਕੇ ਵਿੱਚ, ਪਲਾਨ ਬੀ ਨੂੰ ਸਤੰਬਰ ਦੇ ਮਹੀਨੇ ਵਿਚ ਤਿਆਰ ਕਰ ਲਿਆ ਗਿਆ ਸੀ ਤਾਂ ਜੋ ਨਵੇਂ ਰੂਪਾਂ ਨਾਲ ਨਜਿੱਠਣ ਵਿਚ ਮਦਦ ਮਿਲ ਸਕੇ ਅਤੇ ਸਿਹਤ ਸੰਭਾਲ ਪ੍ਰਣਾਲੀ 'ਤੇ ਜ਼ਿਆਦਾ ਬੋਝ ਨਾ ਪਵੇ। ਯੂਕੇ ਵਿੱਚ ਓਮੀਕਰੋਨ ਦੇ 131 ਨਵੇਂ ਕੇਸ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਓਮੀਕਰੋਨ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 568 ਹੋ ਗਈ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana