ਬ੍ਰਿਟੇਨ ''ਚ ਓਮੀਕਰੋਨ ਦੇ 12,133 ਨਵੇਂ ਮਾਮਲੇ, ਪਾਬੰਦੀਆਂ ਲਗਾਉਣ ਸਬੰਧੀ ਅੱਜ ਹੋਵੇਗਾ ਫ਼ੈਸਲਾ
Monday, Dec 20, 2021 - 06:24 PM (IST)
ਲੰਡਨ (ਭਾਸ਼ਾ)- ਬ੍ਰਿਟੇਨ ਵਿੱਚ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਤੋਂ ਸੰਕਰਮਣ ਦੇ 12,133 ਨਵੇਂ ਮਾਮਲੇ ਸਾਹਮਣੇ ਆਏ ਹਨ। ਵੱਡੀ ਗਿਣਤੀ ਵਿਚ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਸਖ਼ਤ ਪਾਬੰਦੀਆਂ ਲਗਾਉਣੀਆਂ ਹਨ ਜਾਂ ਨਹੀਂ, ਇਹ ਫ਼ੈਸਲਾ ਕਰਨ ਲਈ ਯੂਕੇ ਕੈਬਨਿਟ ਦੀ ਸੋਮਵਾਰ ਨੂੰ ਮੀਟਿੰਗ ਹੋਣੀ ਹੈ। ਬ੍ਰਿਟੇਨ ਵਿੱਚ ਹੁਣ ਤੱਕ ਓਮੀਕਰੋਨ ਦੇ 37,101 ਮਾਮਲਿਆਂ ਦੀ ਪੁਸ਼ਟੀ ਹੋਚੁੱਕੀ ਹੈ, ਜਿਸ ਨਾਲ ਦੇਸ਼ ਵਿੱਚ ਕੋਵਿਡ -19 ਦੇ ਕੇਸਾਂ ਦੀ ਗਿਣਤੀ ਐਤਵਾਰ ਤੱਕ 82,886 ਹੋ ਗਈ ਹੈ। ਇਸ ਦੇ ਨਾਲ ਹੀ, ਕੋਰੋਨਾ ਵਾਇਰਸ ਦੀ ਲਾਗ ਦੀ ਪੁਸ਼ਟੀ ਹੋਣ ਦੇ 28 ਦਿਨਾਂ ਦੇ ਅੰਦਰ ਕੋਵਿਡ-19 ਨਾਲ 45 ਹੋਰ ਲੋਕਾਂ ਦੀ ਮੌਤ ਹੋ ਗਈ।
ਪੜ੍ਹੋ ਇਹ ਅਹਿਮ ਖਬਰ- ਨਿਊਜ਼ੀਲੈਂਡ 'ਚ ਕੋਰੋਨਾ ਵੈਕਸੀਨ ਲਗਵਾਉਣ ਤੋਂ ਬਾਅਦ ਬੱਚੇ ਸਮੇਤ 3 ਲੋਕਾਂ ਦੀ ਮੌਤ
ਇਹ ਪੁੱਛੇ ਜਾਣ 'ਤੇ ਕੀ ਤਾਲਾਬੰਦੀ ਲਗਾਈ ਜਾ ਸਕਦੀ ਹੈ, ਬ੍ਰਿਟੇਨ ਦੇ ਉਪ ਪ੍ਰਧਾਨ ਮੰਤਰੀ ਡੋਮਿਨਿਕ ਰਾਅਬ ਨੇ ਕਿਹਾ ਕਿ ਮੈਂ ਕੋਈ ਵਾਅਦਾ ਨਹੀਂ ਕਰ ਸਕਦਾ। ਉਹਨਾਂ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਟੀਕਾਕਰਨ ਅਤੇ ਬੂਸਟਰ ਮੁਹਿੰਮ ਕਾਰਨ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਕ੍ਰਿਸਮਸ ਬਿਹਤਰ ਰਹੇਗਾ। ਲੋਕਾਂ ਨੂੰ ਖਾਸ ਧਿਆਨ ਰੱਖਣਾ ਚਾਹੀਦਾ ਹੈ। ਬ੍ਰਿਟਿਸ਼ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕੋਵਿਡ ਦੇ ਸਬੰਧ ਵਿਚ ਨੌਕਰਸ਼ਾਹਾਂ ਨੇ ਮੰਤਰੀਆਂ ਨੂੰ ਤਿੰਨ ਵਿਕਲਪ ਸੁਝਾਏ ਹਨ, ਹਾਲਾਂਕਿ ਅਜੇ ਤੱਕ ਇਨ੍ਹਾਂ ਵਿੱਚੋਂ ਕਿਸੇ 'ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।