ਇੰਡੋਨੇਸ਼ੀਆ ''ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ

09/24/2022 9:59:20 AM

ਜਕਾਰਤਾ (ਏਜੰਸੀ)- ਇੰਡੋਨੇਸ਼ੀਆ ਦੇ ਪੱਛਮੀ ਸੂਬੇ ਆਚੇਹ 'ਚ ਸ਼ਨੀਵਾਰ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਇਸ ਘਟਨਾ ਵਿੱਚ ਕੋਈ ਜ਼ਖ਼ਮੀ ਜਾਂ ਹੋਰ ਨੁਕਸਾਨ ਨਹੀਂ ਹੋਇਆ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.4 ਮਾਪੀ ਗਈ। ਭੂਚਾਲ ਨੂੰ ਲੈ ਕੇ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਸੂਬਾਈ ਆਫ਼ਤ ਪ੍ਰਬੰਧਨ ਅਧਿਕਾਰੀ ਮੁਸਰੀਆਦੀ ਏ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀ ਨੇ ਦੱਸਿਆ ਕਿ ਭੂਚਾਲ ਜਕਾਰਤਾ ਦੇ ਸਮੇਂ ਅਨੁਸਾਰ ਤੜਕੇ 3.52 'ਤੇ ਆਇਆ ਅਤੇ ਇਸ ਦਾ ਕੇਂਦਰ ਮੇਉਲਾਬੋਹ ਸ਼ਹਿਰ ਤੋਂ 45 ਕਿਲੋਮੀਟਰ ਦੱਖਣ-ਪੱਛਮ ਵਿੱਚ ਅਤੇ ਸਮੁੰਦਰ ਤਲ ਤੋਂ ਹੇਠਾਂ 22 ਕਿਲੋਮੀਟਰ ਦੀ ਡੂੰਘਾਈ ਵਿੱਚ ਸਥਿਤ ਸੀ। ਸੂਬੇ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਪਰ ਕਿਸੇ ਵੀ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ, ਜਿਸ ਵਿੱਚ ਮੇਲੇਬੋਹ ਸ਼ਹਿਰ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਅਤੇ ਅਤੇ ਸੂਬੇ ਦੇ ਆਸੇਹ ਸੇਲਾਟਨ (ਦੱਖਣੀ ਆਚੇਹ) ਅਤੇ ਨਾਗਨ ਰਾਇਆ ਜ਼ਿਲ੍ਹੇ ਸ਼ਾਮਲ ਹਨ।


cherry

Content Editor

Related News