ਟੋਂਗਾ ''ਚ ਲੱਗੇ ਜ਼ਬਰਦਸਤ ਭੂਚਾਲ ਦੇ ਝਟਕੇ
Tuesday, Nov 05, 2019 - 01:27 PM (IST)

ਨਿਊਯਾਰਕ— ਦੱਖਣੀ ਪ੍ਰਸ਼ਾਂਤ ਮਹਾਸਾਗਰ 'ਚ ਸਥਿਤ ਦੇਸ਼ ਟੋਂਗਾ ਦੇ ਨਿਯਾਫੂ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂਵਿਗਿਆਨ ਵਿਭਾਗ ਦੇ ਮੁਤਾਬਕ ਭੂਚਾਲ ਸੋਮਵਾਰ ਨੂੰ ਸਥਾਨਕ ਸਮੇਂ ਮੁਤਾਬਕ ਸਵੇਰੇ 10:43 ਮਿੰਟ 'ਤੇ ਆਇਆ ਤੇ ਇਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.9 ਮਾਪੀ ਗਈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਦੀ ਗਹਿਰਾਈ 'ਤੇ ਸੀ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।