ਇੰਡੋਨੇਸ਼ੀਆ ''ਚ ਲੱਗੇ ਤੇਜ਼ ਭੂਚਾਲ ਦੇ ਝਟਕੇ
Wednesday, Feb 05, 2025 - 07:30 PM (IST)
ਜਕਾਰਤਾ (ਏਜੰਸੀ)- ਇੰਡੋਨੇਸ਼ੀਆ ਦੇ ਹਲਮਾਹੇਰਾ ਟਾਪੂ 'ਤੇ ਬੁੱਧਵਾਰ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। GFZ ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ ਨੇ ਬੁੱਧਵਾਰ ਨੂੰ ਕਿਹਾ ਕਿ ਸਥਾਨਕ ਸਮੇਂ ਅਨੁਸਾਰ ਤੜਕੇ 03 ਵੱਜ ਕੇ 12 ਮਿੰਟ 'ਤੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.1 ਮਾਪੀ ਗਈ।
ਭੂਚਾਲ ਦਾ ਕੇਂਦਰ ਸਤ੍ਹਾ ਤੋਂ ਲਗਭਗ 110.0 ਕਿਲੋਮੀਟਰ ਦੀ ਡੂੰਘਾਈ ਵਿਚ 1.62 ਡਿਗਰੀ ਉੱਤਰ ਅਕਸ਼ਾਂਸ਼ ਅਤੇ 127.21 ਡਿਗਰੀ ਪੂਰਬ ਦੇਸ਼ਾਂਤਰ 'ਤੇ ਸਥਿਤ ਸੀ।