ਲੰਡਨ ''ਚ ਮੋਹਨ ਭਾਗਵਤ ਦੇ ਦੌਰੇ ਦਾ ਤਿੱਖਾ ਵਿਰੋਧ, ਭਾਰਤੀ ਹਾਈ ਕਮਿਸ਼ਨ ਦੇ ਬਾਹਰ ਕੱਢੀ ‘ਖ਼ਾਲਿਸਤਾਨ ਫਰੀਡਮ ਰੈਲੀ’

Saturday, Sep 05, 2026 - 01:51 AM (IST)

ਲੰਡਨ ''ਚ ਮੋਹਨ ਭਾਗਵਤ ਦੇ ਦੌਰੇ ਦਾ ਤਿੱਖਾ ਵਿਰੋਧ, ਭਾਰਤੀ ਹਾਈ ਕਮਿਸ਼ਨ ਦੇ ਬਾਹਰ ਕੱਢੀ ‘ਖ਼ਾਲਿਸਤਾਨ ਫਰੀਡਮ ਰੈਲੀ’

ਲੰਡਨ (ਸਰਬਜੀਤ ਸਿੰਘ ਬਨੂੜ) : ਆਰ. ਐੱਸ. ਐੱਸ. ਮੁਖੀ ਮੋਹਨ ਭਾਗਵਤ ਦੇ ਬਰਤਾਨੀਆ ਦੌਰੇ ਦੇ ਵਿਰੋਧ ਵਿੱਚ ਖ਼ਾਲਿਸਤਾਨ ਸਮਰਥਕ ਸਿੱਖਾਂ ਵੱਲੋਂ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ‘ਖ਼ਾਲਿਸਤਾਨ ਫਰੀਡਮ ਰੈਲੀ’ ਕੱਢੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਰ. ਐੱਸ. ਐੱਸ. ਮੁਖੀ ਮੋਹਨ ਭਾਗਵਤ ਅਤੇ ਭਾਰਤੀ ਹਕੂਮਤ ਦੀਆਂ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ।

ਦਲ ਖ਼ਾਲਸਾ ਇੰਟਰਨੈਸ਼ਨਲ ਅਤੇ ਸਿੱਖਸ ਫ਼ਾਰ ਜਸਟਿਸ ਨਾਲ ਸਬੰਧਤ ਕਾਰਕੁਨਾਂ ਨੇ ਆਰ.ਐੱਸ.ਐੱਸ. 'ਤੇ ਹਿੰਦੂਤਵੀ ਫਾਸ਼ੀਵਾਦੀ ਵਿਚਾਰਧਾਰਾ ਨੂੰ ਉਤਸ਼ਾਹਿਤ ਕਰਨ ਅਤੇ ਭਾਰਤ ਵਿੱਚ ਸਿੱਖਾਂ, ਈਸਾਈਆਂ, ਮੁਸਲਮਾਨਾਂ ਤੇ ਹੋਰ ਘੱਟ-ਗਿਣਤੀ ਭਾਈਚਾਰਿਆਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ ਲਾਏ। ਉਨ੍ਹਾਂ ਨੇ ਈਸਾਈ ਭਾਈਚਾਰੇ ਵਿਰੁੱਧ ਵਾਪਰੀਆਂ ਹਿੰਸਕ ਘਟਨਾਵਾਂ ਅਤੇ ਗਿਰਜਾਘਰਾਂ ਨੂੰ ਨੁਕਸਾਨ ਪਹੁੰਚਾਏ ਜਾਣ ਲਈ ਵੀ ਆਰ. ਐੱਸ. ਐੱਸ. ਦੀ ਵਿਚਾਰਧਾਰਾ ਨੂੰ ਜ਼ਿੰਮੇਵਾਰ ਠਹਿਰਾਇਆ।

PunjabKesari

ਪ੍ਰਦਰਸ਼ਨਕਾਰੀਆਂ ਨੇ ਕਿਹਾ, “ਅਸੀਂ ਦਹਿਸ਼ਤ ਫੈਲਾਉਣ ਵਾਲੇ ਰਾਜ-ਪ੍ਰਬੰਧ ਵਿਰੁੱਧ ਡਟ ਕੇ ਖੜ੍ਹੇ ਰਹਾਂਗੇ।” ਇਸ ਮੌਕੇ ਖ਼ਾਲਿਸਤਾਨ ਪੱਖੀ ਅਤੇ ਭਾਰਤ ਸਰਕਾਰ ਵਿਰੋਧੀ ਨਾਅਰੇ ਵੀ ਲਾਏ ਗਏ। ਬੁਲਾਰਿਆਂ ਨੇ ਕਿਹਾ ਕਿ ਉਹ ਭਾਰਤੀ ਹਕੂਮਤ ਦੀਆਂ ਕਥਿਤ ਦਮਨਕਾਰੀ ਨੀਤੀਆਂ ਅਤੇ ਵਿਦੇਸ਼ਾਂ ਵਿੱਚ ਸਿੱਖ ਕਾਰਕੁਨਾਂ ਨੂੰ ਦਰਪੇਸ਼ ਖ਼ਤਰਿਆਂ ਵਿਰੁੱਧ ਆਪਣੀ ਆਵਾਜ਼ ਲਗਾਤਾਰ ਬੁਲੰਦ ਕਰਦੇ ਰਹਿਣਗੇ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਖਾਲਿਸਤਾਨ ਦੇ ਝੰਡੇ ਚੁੱਕੇ ਹੋਏ ਸਨ। ਇਸ ਮੌਕੇ ਮੋਹਨ ਭਾਗਵਤ ਅਤੇ ਭਾਰਤੀ ਹਾਈ ਕਮਿਸ਼ਨ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਦੇ ਇਮਾਰਤ ਅੰਦਰ ਦਾਖ਼ਲ ਹੁੰਦਿਆਂ ਹੀ ਖ਼ਾਲਿਸਤਾਨ ਸਮਰਥਕ ਕਾਰਕੁਨਾਂ ਨੇ ਹਾਈ ਕਮਿਸ਼ਨ ਨੂੰ ਘੇਰ ਕੇ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਹਾਈ ਕਮਿਸ਼ਨ ਦੇ ਦਰਵਾਜ਼ੇ ਅੰਦਰੋਂ ਬੰਦ ਕਰ ਦਿੱਤੇ ਗਏ।

ਇਹ ਵੀ ਪੜ੍ਹੋ : ਨਾਈਜੀਰੀਆ : ਤੇਲ ਚੋਰੀ ਕਰਨ ਦੇ ਚੱਕਰ 'ਚ 37 ਲੋਕਾਂ ਦੀ ਗਈ ਜਾਨ ! ਜ਼ਹਿਰੀਲੀ ਗੈਸ ਬਣੀ ਵਜ੍ਹਾ

ਇਸ ਦੌਰਾਨ ਕਈ ਸੁਰੱਖਿਆ ਕਰਮਚਾਰੀ ਅਤੇ ਅਧਿਕਾਰੀ ਇਮਾਰਤ ਦੇ ਬਾਹਰ ਤਾਇਨਾਤ ਰਹੇ, ਜਦਕਿ ਪ੍ਰਦਰਸ਼ਨਕਾਰੀ ਲਗਾਤਾਰ ਨਾਅਰੇ ਲਾਉਂਦੇ ਰਹੇ। ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਇੱਕ ਵੀਡੀਓ ਵਿੱਚ ਇੱਕ ਸਿੱਖ ਕਾਰਕੁਨ ਕਾਲੀਆਂ ਗੱਡੀਆਂ ਨੇੜੇ ਖੜ੍ਹੇ ਕਥਿਤ ਸੁਰੱਖਿਆ ਕਰਮਚਾਰੀਆਂ ਨੂੰ ਆਰ.ਐੱਸ.ਐੱਸ. ਦੀਆਂ ਨੀਤੀਆਂ ਬਾਰੇ ਸਵਾਲ ਕਰਦਾ ਅਤੇ ਮੋਹਨ ਭਾਗਵਤ ਵਿਰੁੱਧ ਨਾਅਰੇ ਲਾਉਂਦਾ ਰਿਹਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News