ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ, ਘਰਾਂ ''ਚੋਂ ਨਿਕਲ ਕੇ ਬਾਹਰ ਨੂੰ ਭੱਜੇ ਲੋਕ

Monday, May 12, 2025 - 09:21 AM (IST)

ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ, ਘਰਾਂ ''ਚੋਂ ਨਿਕਲ ਕੇ ਬਾਹਰ ਨੂੰ ਭੱਜੇ ਲੋਕ

ਲਹਾਸਾ (ਯੂ. ਐੱਨ. ਆਈ.) : ਦੱਖਣ-ਪੱਛਮੀ ਚੀਨ ਦੇ ਸ਼ਿਨਜਿਆਂਗ ਆਟੋਨੋਮਸ ਰੀਜਨ ਦੇ ਸ਼ਿਗਾਤਸੇ ਸ਼ਹਿਰ ਦੇ ਲਹਾਜ਼ੇ ਕਾਉਂਟੀ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਸਥਾਨਕ ਅਧਿਕਾਰੀਆਂ ਮੁਤਾਬਕ ਸੋਮਵਾਰ ਸਵੇਰੇ 5:11 ਵਜੇ ਮਹਿਸੂਸ ਕੀਤੇ ਗਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.5 ਮਾਪੀ ਗਈ। ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।

ਇਹ ਵੀ ਪੜ੍ਹੋ : ਗਾਜ਼ਾ 'ਚ ਇਜ਼ਰਾਈਲੀ ਹਮਲਿਆਂ 'ਚ 15 ਲੋਕਾਂ ਦੀ ਮੌਤ, ਮ੍ਰਿਤਕਾਂ 'ਚ ਜ਼ਿਆਦਾਤਰ ਔਰਤਾਂ ਤੇ ਬੱਚੇ ਸ਼ਾਮਲ

ਭੂਚਾਲ ਦਾ ਕੇਂਦਰ 28.91 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 87.54 ਡਿਗਰੀ ਪੂਰਬੀ ਦੇਸ਼ਾਂਤਰ 'ਤੇ ਸੀ। ਚੀਨ ਭੂਚਾਲ ਨੈੱਟਵਰਕ ਕੇਂਦਰ ਅਨੁਸਾਰ, ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਕਾਉਂਟੀ ਦੇ ਸਥਾਨਕ ਅਧਿਕਾਰੀਆਂ ਨੇ ਨਿਊਜ਼ ਏਜੰਸੀ ਸ਼ਿਨਹੂਆ ਨੂੰ ਦੱਸਿਆ ਕਿ ਭੂਚਾਲ ਦੇ ਝਟਕੇ ਬਹੁਤ ਤੇਜ਼ ਮਹਿਸੂਸ ਕੀਤੇ ਗਏ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਆਏ। ਭੂਚਾਲ ਤੋਂ ਬਾਅਦ ਕਾਉਂਟੀ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਕਾਉਂਟੀ ਤੋਂ ਅੱਗ ਬੁਝਾਊ ਅਤੇ ਬਚਾਅ ਟੀਮਾਂ ਨੂੰ ਭੂਚਾਲ ਦੇ ਕੇਂਦਰ ਵੱਲ ਭੇਜ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News