ਕੈਨੇਡਾ ਗਈ ਵਿਦਿਆਰਥਣ ਦੀ ਭੇਦਭਰੇ ਹਲਾਤ ''ਚ ਹੋਈ ਮੌਤ

12/17/2019 2:16:09 AM

ਬਰੈਂਪਟਨ - ਇਥੇ ਦੇ ਸ਼ਹਿਰ ਮਿਸੀਸਾਗਾ ਵਿਖੇ ਪੁਲਸ ਨੂੰ ਪੰਜਾਬੀ ਮੂਲ ਦੀ ਵਿਦਿਆਰਥਣ ਦੀ ਮ੍ਰਿਤਕ ਦੇਹ ਮਿਲੀ, ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਸ ਮੁਤਾਬਕ ਓਨਟਾਰੀਓ ਸੂਬੇ ਦੇ ਮਿਸੀਸਾਗਾ ਸ਼ਹਿਰ ਵਿਚ ਇਸ ਵਿਦਿਆਰਥਣ ਦੀ ਲਾਸ਼ ਬਰਾਮਦ ਕੀਤੀ ਗਈ। ਪੁਲਸ ਮੁਤਾਬਕ ਲੜਕੀ ਭਾਰਤ ਦੇ ਪੰਜਾਬ ਸੂਬੇ ਦੇ ਗੁਰਦਾਸਪੁਰ ਜ਼ਿਲੇ ਨਾਲ ਸਬੰਧਿਤ ਹੈ। ਫਿਲਹਾਲ ਪੁਲਸ ਵਲੋਂ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀਜ ਰੀਜਨਲ ਪੁਲਸ ਨੇ ਦੱਸਿਆ ਕਿ ਲੜਕੀ ਦੀ ਉਮਰ ਤਕਰੀਬਨ 21 ਸਾਲ ਦੀ ਹੈ, ਜਿਸ ਦੀ ਮ੍ਰਿਤਕ ਦੇਹ ਸ਼ਨੀਵਾਰ ਰਾਤ ਨੂੰ ਬਰਾਮਦ ਹੋਈ ਸੀ। ਇਸ ਘਟਨਾ ਤੋਂ ਬਾਅਦ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।


Sunny Mehra

Content Editor

Related News