ਕੈਨੇਡਾ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ

Saturday, Sep 05, 2020 - 12:34 PM (IST)

ਕੈਨੇਡਾ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ

ਟੋਰਾਂਟੋ-  ਭਾਰਤੀਆਂ ਸਣੇ ਬਹੁਤ ਸਾਰੇ ਦੇਸ਼ਾਂ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਕੈਨੇਡਾ ਪੜ੍ਹਾਈ ਕਰਨ ਲਈ ਜਾਂਦੇ ਹਨ। ਇਸ ਵਾਰ ਕੋਰੋਨਾ ਵਾਇਰਸ ਕਾਰਨ ਬਹੁਤ ਸਾਰੇ ਵਿਦਿਆਰਥੀ ਨਿਰਾਸ਼ ਹੋ ਕੇ ਬੈਠ ਗਏ ਹਨ ਪਰ ਹੁਣ ਕੈਨੇਡਾ ਸਰਕਾਰ ਨੇ ਅਜਿਹਾ ਫੈਸਲਾ ਲਿਆ ਹੈ, ਜਿਸ ਨਾਲ ਵਿਦਿਆਰਥੀ ਖੁਸ਼ ਹੋ ਗਏ ਹਨ। 

ਦੱਸ ਦਈਏ ਕਿ ਕੋਰੋਨਾ ਵਾਇਰਸ ਕਾਰਨ ਕੈਨੇਡਾ ਨੇ ਵਿਦਿਆਰਥੀਆਂ ਨੂੰ ਅਜੇ ਕੈਨੇਡਾ ਨਾ ਆਉਣ ਦੀ ਅਪੀਲ ਕੀਤੀ ਸੀ। ਇਸੇ ਕਾਰਨ ਕੈਨੇਡਾ ਦੇ ਹਵਾਈ ਅੱਡਿਆਂ ਤੋਂ ਵਿਦਿਆਰਥੀਆਂ ਨੂੰ ਵਾਪਸ ਵੀ ਭੇਜ ਦਿੱਤਾ ਗਿਆ ਸੀ ਪਰ ਹੁਣ ਕੈਨੇਡਾ ਸਰਕਾਰ ਨੇ ਨਰਮੀ ਦਿਖਾਈ ਹੈ ਅਤੇ ਵਿਦਿਆਰਥੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਹੈ।

ਕੈਨੇਡਾ ਸਰਕਾਰ ਵਲੋਂ ਭਾਰਤ, ਪਾਕਿਸਤਾਨ ਅਤੇ ਕੁਝ ਹੋਰ ਦੇਸ਼ਾਂ ਵਿਚ ਇੰਟਰਨੈਟ ਦੀ ਘਾਟ ਅਤੇ ਕੈਨੇਡਾ ਨਾਲੋਂ ਸਮੇਂ ਦਾ ਦਿਨ-ਰਾਤ ਦਾ ਫਰਕ ਹੋਣ ਕਾਰਨ ਹਮਦਰਦੀ ਦੇ ਆਧਾਰ 'ਤੇ ਕੁਝ ਨਰਮੀ ਕਰਨ ਬਾਰੇ ਵਿਚਾਰ ਬਣਿਆ ਹੈ ਅਤੇ ਵਿਦੇਸ਼ੀ ਵਿਦਿਅਰਥੀਆਂ ਨੂੰ ਦਾਖਲਾ ਦੇਣਾ ਸ਼ੁਰੂ ਕੀਤਾ ਗਿਆ ਹੈ। ਕੈਨੇਡਾ ਵਿਚ ਵਿਦੇਸ਼ੀਆਂ ਦੇ ਦਾਖਲੇ ਉਪਰ 30 ਸਤੰਬਰ ਤੱਕ ਰੋਕ ਲਗਾਈ ਗਈ ਸੀ ਪਰ ਹੁਣ ਇਹ ਵਿਦਿਆਰਥੀ ਕੈਨੇਡਾ ਜਾ ਕੇ ਪੜ੍ਹ ਸਕਦੇ ਹਨ। 

ਜਾਣਕਾਰੀ ਅਨੁਸਾਰ ਬੀਤੀ ਰਾਤ ਦਿੱਲੀ ਤੋਂ ਇਕ ਜਹਾਜ਼ ਵਿਚ ਹੀ 350 ਤੋਂ ਵੱਧ ਵਿਦਿਆਰਥੀ ਟੋਰਾਂਟੋ ਪੁੱਜੇ, ਜਿਨ੍ਹਾਂ ਨੂੰ ਸਟੱਡੀ ਅਤੇ ਵਰਕ ਪਰਮਿਟ ਜਾਰੀ ਕੀਤੇ ਗਏ ਅਤੇ ਕਿਸੇ ਨੂੰ ਵਾਪਸ ਨਹੀਂ ਭੇਜਿਆ ਗਿਆ। ਨਿਰਾਸ਼ ਹੋ ਚੁੱਕੇ ਵਿਦਿਆਰਥੀਆਂ ਲਈ ਇਹ ਆਸ ਦੀ ਕਿਰਨ ਵਾਂਗ ਹੈ। ਸਤੰਬਰ ਵਿਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਹੁਣ ਵਿਦਿਆਰਥੀ ਕੈਨੇਡਾ ਜਾ ਸਕਣਗੇ। 


author

Lalita Mam

Content Editor

Related News