ਸਿਡਨੀ ਤੋਂ ਬਾਅਦ ਮੈਲਬੌਰਨ ਦੇ ਸਕੂਲੀ ਵਿਦਿਆਰਥੀਆਂ ਨੇ ਵੀ ਫਲਸਤੀਨ ਦੇ ਸਮਰਥਨ ''ਚ ਕੀਤਾ ਪ੍ਰਦਰਸ਼ਨ
Friday, Nov 24, 2023 - 04:27 PM (IST)
ਇੰਟਰਨੈਸ਼ਨਲ ਡੈਸਕ- ਆਸਟ੍ਰੇਲੀਆ ਦੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਫਲਸਤੀਨ ਦੇ ਸਮਰਥਨ 'ਚ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ। ਪਹਿਲਾਂ ਜਿੱਥੇ ਵਿਦਿਆਰਥੀਆਂ ਨੇ ਮੈਲਬੌਰਨ ਵਿਖੇ ਫਲਸਤੀਨ ਦੇ ਸਮਰਥਨ 'ਚ ਪ੍ਰਦਰਸ਼ਨ ਕੀਤਾ ਸੀ, ਉੱਥੇ ਹੀ ਹੁਣ ਸਿਡਨੀ ਦੇ ਵਿਦਿਆਰਥੀ ਵੀ ਇਜ਼ਰਾਇਲ-ਹਮਾਸ ਜੰਗ ਦੌਰਾਨ ਫਲਸਤੀਨ ਦੀ ਹਿਮਾਇਤ 'ਚ ਪ੍ਰਦਰਸ਼ਨ ਕਰਦੇ ਹੋਏ ਨਜ਼ਰ ਆਏ ਹਨ।
ਇਹ ਵੀ ਪੜ੍ਹੋ- ਪਰਾਲੀ ਨੂੰ ਅੱਗ ਲਗਾਉਂਦੇ ਸਮੇਂ ਆਏ ਪ੍ਰਸ਼ਾਸਨਿਕ ਅਧਿਕਾਰੀ, ਕਾਰਵਾਈ ਦੇ ਡਰੋਂ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
ਹਜ਼ਾਰਾਂ ਦੀ ਗਿਣਤੀ 'ਚ ਸਕੂਲਾਂ ਦੇ ਵਿਦਿਆਰਥੀ ਸਿਡਨੀ ਦੇ ਟਾਊਨ ਹਾਲ ਵਿਖੇ ਇਕੱਠੇ ਹੋਏ ਤੇ 'ਫਲਸਤੀਨ ਨੂੰ ਆਜ਼ਾਦ ਕਰੋ' ਦੇ ਨਾਅਰੇ ਲਗਾ ਰਹੇ ਸਨ। ਵਿਦਿਆਰਥੀ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਗੋਲਾਬਾਰੀ ਨੂੰ ਵੀ ਬੰਦ ਕਰਵਾ ਕੇ ਜੰਗ ਖ਼ਤਮ ਕਰਵਾਉਣਾ ਚਾਹੁੰਦੇ ਸਨ। ਵਿਦਿਆਰਥੀਆਂ ਨੇ ਕਿਹਾ ਕਿ ਇਹ ਮੁੱਦਾ ਇਕ ਦਿਨ ਸਕੂਲ ਨਾ ਜਾਣ ਤੋਂ ਕਿਤੇ ਵੱਡਾ ਹੈ। ਉਨ੍ਹਾਂ ਕਿਹਾ ਕਿ ਅਸੀਂ ਤਾਂ ਇਕ ਦਿਨ ਬਾਅਦ ਵੀ ਸਕੂਲ ਜਾ ਸਕਦੇ ਹਾਂ, ਪਰ ਇਜ਼ਰਾਇਲ ਹਮਾਸ ਵਿਚਾਲੇ ਜੰਗ ਕਾਰਨ ਹਜ਼ਾਰਾਂ ਬੱਚੇ ਸਿੱਖਿਆ ਤੋਂ ਇਲਾਵਾ ਹੋਰ ਵੀ ਕਈ ਬੁਨਿਆਦੀ ਜ਼ਰੂਰਤਾਂ ਤੋਂ ਵਾਂਝੇ ਰਹਿ ਰਹੇ ਹਨ।
ਸਕੂਲ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਪ੍ਰਦਰਸ਼ਨ 'ਤੇ ਜਾਣ ਤੋਂ ਰੋਕਣ ਲਈ ਸਖ਼ਤ ਚਿਤਾਵਨੀ ਦਿੱਤੀ। ਪਰ ਇਸ ਦੇ ਬਾਵਜੂਦ ਵਿਦਿਆਰਥੀ ਪ੍ਰਦਰਸ਼ਨ 'ਚ ਹਿੱਸਾ ਲੈਣ ਲਈ ਪੁੱਜੇ। ਇਸ 'ਤੇ ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਕੁਝ ਦਿਨ ਲਈ ਸਕੂਲ ਨਾ ਵੀ ਜਾਣ ਦਿੱਤਾ ਗਿਆ ਤਾਂ ਸਾਨੂੰ ਕੋਈ ਜ਼ਿਆਦਾ ਫ਼ਰਕ ਨਹੀਂ, ਕਿਉਂਕਿ ਇਹ ਅਸੀਂ ਲੋਕਾਂ ਦੀ ਭਲਾਈ ਲਈ ਕਰ ਰਹੇ ਹਾਂ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ, ਜਾਣੋ ਕਿੱਥੇ ਹੋਈ ਇਹ ਗ਼ਲਤੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8