ਅਮਰੀਕਾ ''ਚ ਵਿਦਿਆਰਥੀਆਂ ਵੱਲੋਂ ਇਜ਼ਰਾਈਲ-ਹਮਾਸ ਯੁੱਧ ਖ਼ਿਲਾਫ਼ ਪ੍ਰਦਰਸ਼ਨ ਤੇਜ਼

04/24/2024 11:39:40 AM

ਨਿਊਯਾਰਕ (ਏਜੰਸੀ): ਅਮਰੀਕਾ ਦੇ ਕਈ ਹਿੱਸਿਆਂ ਵਿਚ ਵਿਦਿਆਰਥੀ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦਾ ਵਿਰੋਧ ਕਰ ਰਹੇ ਹਨ। ਪਿਛਲੇ ਹਫ਼ਤੇ ‘ਨਿਊਯਾਰਕ ਆਈਵੀ ਲੀਗ’ ਸਕੂਲ ਦੇ ਵਿਦਿਆਰਥੀਆਂ ਨੇ ਇਜ਼ਰਾਈਲ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਸੀ, ਜੋ ਮੰਗਲਵਾਰ ਤੱਕ ਇੱਕ ਵੱਡੇ ਅੰਦੋਲਨ ਵਿੱਚ ਬਦਲ ਗਿਆ। ਵੀਰਵਾਰ ਨੂੰ ਕੋਲੰਬੀਆ ਯੂਨੀਵਰਸਿਟੀ ਦੇ ਮੈਨਹਟਨ ਕੈਂਪਸ ਵਿੱਚ ਪ੍ਰਦਰਸ਼ਨ ਕਰ ਰਹੇ 100 ਤੋਂ ਵੱਧ ਵਿਦਿਆਰਥੀਆਂ ਦੀ ਗ੍ਰਿਫਤਾਰੀ ਨਾਲ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ। ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਦਰਜਨਾਂ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਕੋਲੰਬੀਆ ਵਿੱਚ ਵਧਦੇ ਤਣਾਅ ਦੇ ਕਾਰਨ, ਯੂਨੀਵਰਸਿਟੀ ਨੇ ਬਾਕੀ ਸਮੈਸਟਰ ਲਈ ਆਨਲਾਈਨ ਕਲਾਸਾਂ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਪੁਲਸ ਨੇ ਕਿਹਾ ਕਿ ਸੋਮਵਾਰ ਨੂੰ ਨਿਊਯਾਰਕ ਯੂਨੀਵਰਸਿਟੀ ਦੇ ਨੇੜੇ ਪ੍ਰਦਰਸ਼ਨ ਕਰ ਰਹੇ 133 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਅਤੇ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ। ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਇਸ ਹਫਤੇ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਸ ਅਧਿਕਾਰੀਆਂ 'ਤੇ ਬੋਤਲਾਂ ਅਤੇ ਹੋਰ ਚੀਜ਼ਾਂ ਨਾਲ ਹਮਲਾ ਕੀਤਾ। 

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀਆਂ ਕੋਲ ਆਸਟ੍ਰੇਲੀਆ ਜਾਣ ਦੇ ਖੁੱਲ੍ਹੇ ਵਿਕਲਪ, ਨਹੀਂ ਵਧੀ ਵੀਜ਼ਾ ਖਾਰਿਜ਼ ਦੀ ਗਿਣਤੀ

ਕਨੈਕਟੀਕਟ ਦੀ ਯੇਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪ੍ਰਦਰਸ਼ਨ ਨੂੰ ਰੋਕਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ 47 ਵਿਦਿਆਰਥੀਆਂ ਸਮੇਤ 60 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਯੇਲ ਯੂਨੀਵਰਸਿਟੀ ਦੇ ਪ੍ਰਧਾਨ ਪੀਟਰ ਸਲੋਵੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪ੍ਰਦਰਸ਼ਨ ਨੂੰ ਖਤਮ ਕਰਨ ਅਤੇ ਟਰੱਸਟੀਆਂ ਨਾਲ ਮਿਲਣ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ। ਉਨ੍ਹਾਂ ਨੂੰ ਕਈ ਵਾਰ ਧਰਨਾ ਖਤਮ ਕਰਨ ਲਈ ਕਿਹਾ ਗਿਆ ਪਰ ਉਹ ਨਹੀਂ ਮੰਨੇ, ਜਿਸ ਤੋਂ ਬਾਅਦ ਪੁਲਸ ਨੇ ਵਿਦਿਆਰਥੀਆਂ ਨੂੰ ਗ੍ਰਿਫਤਾਰ ਕਰ ਲਿਆ। ਪ੍ਰਦਰਸ਼ਨਕਾਰੀਆਂ ਨੇ ਮਿਸ਼ੀਗਨ ਯੂਨੀਵਰਸਿਟੀ ਦੇ ਐਨ ਆਰਬਰ ਕੈਂਪਸ ਵਿੱਚ 30 ਤੋਂ ਵੱਧ ਕੈਂਪ ਸਥਾਪਤ ਕੀਤੇ, ਪਰ ਪੁਲਿਸ ਨੇ ਘਟਨਾ ਦੇ ਕੁਝ ਘੰਟਿਆਂ ਵਿੱਚ ਹੀ ਲਾਇਬ੍ਰੇਰੀ ਦੇ ਸਾਹਮਣੇ ਲਗਾਏ ਗਏ ਇੱਕ ਕੈਂਪ ਨੂੰ ਸਾਫ਼ ਕਰ ਦਿੱਤਾ, ਜਿਸ ਕਾਰਨ ਪੁਲਿਸ ਨੇ ਨੌਂ ਵਿਦਿਆਰਥੀਆਂ ਨੂੰ ਗ੍ਰਿਫਤਾਰ ਕਰ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News