ਕੈਨੇਡਾ 'ਚ ਵਿਦਿਆਰਥੀਆਂ ਨੇ ਜਿੱਤੀ ਲੜਾਈ, ਹੁਣ ਅਲਗੋਮਾ ਯੂਨੀਵਰਸਿਟੀ ਨੇ ਕੀਤਾ ਇਹ ਐਲਾਨ

Sunday, Jan 21, 2024 - 05:48 PM (IST)

ਕੈਨੇਡਾ 'ਚ ਵਿਦਿਆਰਥੀਆਂ ਨੇ ਜਿੱਤੀ ਲੜਾਈ, ਹੁਣ ਅਲਗੋਮਾ ਯੂਨੀਵਰਸਿਟੀ ਨੇ ਕੀਤਾ ਇਹ ਐਲਾਨ

ਇੰਟਰਨੈਸ਼ਲ ਡੈਸਕ- ਕੈਨੇਡਾ ਦੀ ਅਲਗੋਮਾ ਯੂਨੀਵਰਸਿਟੀ ਵੱਲੋਂ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੂੰ ਫੇਲ੍ਹ ਕਰਨ ਦੇ ਮਾਮਲੇ ਵਿਚ ਸੰਘਰਸ਼ ਕਰ ਰਹੀ 'ਮਾਂਟਰੀਅਲ ਯੂਥ ਸਟੂਡੈਂਟ ਆਰਗੇਨਾਈਜੇਸ਼ਨ' ਨੇ ਇਹ ਲੜਾਈ ਜਿੱਤ ਲਈ ਹੈ। ਯੂਨੀਵਰਸਿਟੀ ਨੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਮੰਨਦਿਆਂ ਉਨ੍ਹਾਂ ਨੂੰ ਲਾਗੂ ਕਰਨ ਦਾ ਫ਼ੈਸਲਾ ਲਿਆ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ 'ਚ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਅੰਕੜਾ 10 ਲੱਖ ਤੋਂ ਪਾਰ

ਜ਼ਿਕਰਯੋਗ ਹੈ ਕਿ ਅਲਗੋਮਾ ਯੂਨੀਵਰਸਿਟੀ ਵੱਲੋਂ ਵੱਡੀ ਗਿਣਤੀ ਵਿਚ ਫੇਲ੍ਹ ਕੀਤੇ ਵਿਦਿਆਰਥੀਆਂ ਨੇ ਪੇਪਰਾਂ ਦੇ ਨਿਰਪੱਖ ਮੁਲਾਂਕਣ, ਯੂਨੀਵਰਸਿਟੀ ਦੀ ਜਵਾਬਦੇਹੀ, ਸਬੰਧਤ ਪ੍ਰੋਫੈਸਰ ਨੂੰ ਬਰਖ਼ਾਸਤ ਕਰਨ ਅਤੇ ਪ੍ਰੀਖਿਆ ਪ੍ਰਕਿਰਿਆ ਵਿਚ ਪਾਰਦਰਸ਼ਤਾ ਦੀ ਮੰਗ ਨੂੰ ਲੈ ਕੇ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਸਨ। ਵੱਖ-ਵੱਖ ਕੋਰਸਾਂ ਵਿਚ ਵੱਡੀ ਗਿਣਤੀ ਵਿਚ ਫੇਲ੍ਹ ਕੀਤੇ ਵਿਦਿਆਰਥੀਆਂ ਨੇ ਸੰਘਰਸ਼ ਜ਼ਰੀਏ ਯੂਨੀਵਰਸਿਟੀ ਦੀ ਅਣਗਹਿਲੀ ਨਾਲ ਫੇਲ੍ਹ ਵਿਦਿਆਰਥੀਆਂ ਨੂੰ ਪਾਸ ਕਰਨ, ਨਿਰਪੱਖ ਮੁਲਾਂਕਣ ਅਤੇ ਦੁਬਾਰਾ ਪੇਪਰ ਦੇਣ ਦੀਆਂ ਮੰਗਾਂ ਮੰਨਵਾ ਲਈਆਂ ਹਨ। ਇਸ ਸਬੰਧੀ ਮਾਇਸੋ ਦੇ ਆਗੂ ਖੁਸ਼ਪਾਲ ਗਰੇਵਾਲ, ਮਨਦੀਪ, ਮਨਪ੍ਰੀਤ ਕੌਰ ਅਤੇ ਹਰਿੰਦਰ ਮਹਿਰੋਕ ਨੇ ਭੇਜੇ ਪ੍ਰੈੱਸ ਨੋਟ ਰਾਹੀਂ ਕਿਹਾ ਕਿ ਭਾਵੇਂ ਵਿਦਿਆਰਥੀ ਆਪਣੇ ਹੱਕਾਂ ਦੀ ਲੜਾਈ ਜਿੱਤ ਚੁੱਕੇ ਹਨ ਪਰ ਪਿਛਲੇ ਦਿਨੀਂ ਯੂਨੀਵਰਸਿਟੀ ਨੇ ਇਕ ਮੂਵੀ ਨਾਈਟ ਪ੍ਰੋਗਰਾਮ ਦੌਰਾਨ ਪ੍ਰਦਰਸ਼ਨਕਾਰੀਆਂ ਨਾਲ ਹੋਈ 'ਸ਼ਬਦੀ ਤਕਰਾਰ' ਦਾ ਜ਼ਿਕਰ ਕਰਦਿਆਂ ਅਸੁਰੱਖਿਆ ਦਾ ਖਦਸ਼ਾ ਜਾਹਰ ਕੀਤਾ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਦੀ ਅਲਗੋਮਾ ਯੂਨੀਵਰਸਿਟੀ ਨੇ 132 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੀਤਾ ਫੇਲ੍ਹ, ਪੀੜਤਾਂ 'ਚ ਵਧੇਰੇ ਪੰਜਾਬੀ

ਇਸ ਬਿਆਨ ਵਿਚ ਯੂਨੀਵਰਸਿਟੀ ਨੇ ਮਾਇਸੋ 'ਤੇ ਇਹ ਵੀ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਸ ਪ੍ਰਦਰਸ਼ਨ ਕਰ ਕੇ ਚੰਗੇ ਅੰਕ ਹਾਸਲ ਕਰਨਾ ਦਾ ਝੂਠਾ ਦਾਅਵਾ ਕੀਤਾ। ਮਾਇਸੋ ਦੇ ਆਗੂਆਂ ਨੇ ਯੂਨੀਵਰਸਿਟੀ ਦੇ ਇਨ੍ਹਾਂ ਦੋਸ਼ਾਂ ਨੂੁੰ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮਾਇਸੋ ਨੇ ਕਿਤੇ ਵੀ ਫੇਲ੍ਹ ਹੋਏ ਵਿਦਿਆਰਥੀਆਂ ਨੂੰ ਧੱਕੇ ਨਾਲ ਪਾਸ ਕਰਾਉਣ ਦੀ ਮੰਗ ਜਾਂ ਸੰਘਰਸ਼ ਨਹੀਂ ਕੀਤਾ। ਮਾਇਸੋ ਦੇ ਅਧਿਕਾਰਤ ਬਿਆਨਾਂ ਮੁਤਾਬਕ ਯੂਨੀਵਰਸਿਟੀ ਅਤੇ ਕੈਨੇਡਾ ਦੇ ਵੱਖ-ਵੱਖ ਮੰਤਰੀਆਂ ਨੂੰ ਭੇਜੇ ਮੰਗ ਪੱਤਰ ਵਿਚ ਪੇਪਰਾਂ ਵਿਚ ਨਿਰਪੱਖ ਮੁਲਾਂਕਣ, ਯੂਨੀਵਰਸਿਟੀ ਦੀ ਜਵਾਬਦੇਹੀ, ਸਬੰਧਤ ਪ੍ਰੋਫੈਸਰ ਨੂੰ ਬਰਖ਼ਾਸਤ ਕਰਨ ਅਤੇ ਪ੍ਰੀਖਿਆ ਪ੍ਰਕਿਰਿਆ ਵਿਚ ਪਾਦਰਸ਼ਤਾ ਦੀ ਮੰਗ ਨੂੰ ਲੈਕੇ ਹੀ ਸੰਘਰਸ਼ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਇਹ ਕੋਈ ਪਹਿਲੀ ਜਾਂ ਆਖਰੀ ਘਟਨਾ ਨਹੀਂ ਹੈ ਜਦੋਂ ਵਿਦਿਆਰਥੀ ਨੂੰ ਚੇਤੰਨ ਅਤੇ ਜੱਥੇਬੰਦ ਕਰ ਰਹੀਆਂ ਜੱਥੇਬੰਦੀਆਂ ਅਤੇ ਉਸ ਦੇ ਆਗੂਆਂ 'ਤੇ ਅਜਿਹੇ ਬੇਬੁਨਿਆਦ ਦੋਸ਼ ਨਾ ਲੱਗੇ ਹੋਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 


author

Vandana

Content Editor

Related News