ਸੂਡਾਨ : ਸਰਕਾਰ ਵਿਰੋਧੀ ਪ੍ਰਦਰਸ਼ਨਾਂ ''ਚ ਇਕ ਡਾਕਟਰ ਅਤੇ ਬੱਚੇ ਦੀ ਮੌਤ

01/18/2019 11:07:53 AM

ਖਰਟੂਮ (ਭਾਸ਼ਾ)— ਸੂਡਾਨ ਦੀ ਰਾਜਧਾਨੀ ਖਰਟੂਮ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਵੀਰਵਾਰ ਨੂੰ ਇਕ ਡਾਕਟਰ ਅਤੇ ਇਕ ਬੱਚੇ ਦੀ ਮੌਤ ਹੋ ਗਈ। ਸਰਕਾਰ ਵੱਲੋਂ ਬ੍ਰੈੱਡ ਦੀ ਕੀਮਤ ਵਧਾਏ ਜਾਣ ਦੇ ਬਾਅਦ 19 ਦਸੰਬਰ ਤੋਂ ਜਾਰੀ ਵਿਰੋਧ ਪ੍ਰਦਰਸ਼ਨਾਂ ਵਿਚ ਹੁਣ ਤੱਕ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਰਾਸ਼ਟਰਪਤੀ ਉਮਲ ਅਲ ਬਸ਼ੀਰ ਦੇ ਤਿੰਨ ਦਹਾਕਿਆਂ ਤੋਂ ਜਾਰੀ ਸ਼ਾਸਨ ਦੇ ਵਿਰੋਧ ਵਿਚ ਹੋ ਰਹੇ ਪ੍ਰਦਰਸ਼ਨਾਂ ਨੇ ਗੰਭੀਰ ਰੂਪ ਧਾਰ ਲਿਆ ਹੈ। 

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਹਿੰਸਕ ਝੜਪਾਂ ਵੀ ਹੋ ਚੁੱਕੀਆਂ ਹਨ। ਮਨੁੱਖੀ ਅਧਿਕਾਰ ਸਮੂਹਾਂ ਦਾ ਕਹਿਣਾ ਹੈ ਕਿ ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਲੋਕਾਂ ਦੀ ਗਿਣਤੀ ਜ਼ਿਆਦਾ ਹੈ। ਐਮਨੈਸਟੀ ਇੰਟਰਨੈਸ਼ਨਲ ਮੁਤਾਬਕ ਹੁਣ ਤੱਕ 40 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1,000 ਤੋਂ ਜ਼ਿਆਦਾ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਡਾਨੀ ਪ੍ਰੋਫੈਸ਼ਨਲ ਐਸੋਸੀਏਸ਼ਨ ਦੇ ਪ੍ਰਦਰਸ਼ਨਾਂ ਦੀ ਹਿੱਸਾ  ਰਹੀ ਡਾਕਟਰਾਂ ਦੀ ਇਕ ਕਮੇਟੀ ਨੇ ਵੀਰਵਾਰ ਨੂੰ ਬਿਆਨ ਜਾਰੀ ਕਰ ਕੇ ਬੱਚੇ ਅਤੇ ਡਾਕਟਰ ਦੀ ਮੌਤ ਦੀ ਪੁਸ਼ਟੀ ਕੀਤੀ।


Vandana

Content Editor

Related News