ਸੂਡਾਨ ਕਾਰਖਾਨੇ 'ਚ ਜ਼ਬਰਦਸਤ ਧਮਾਕਾ, 24 ਲੋਕਾਂ ਦੀ ਮੌਤ

12/03/2019 11:50:17 PM

ਖਾਰਤੂਮ (ਏਜੰਸੀ)- ਸੂਡਾਨ ਦੀ ਰਾਜਧਾਨੀ ਖਾਰਤੂਮ ਦੀ ਮਿੱਟੀ ਦੇ ਬਰਤਨ ਬਣਾਉਣ ਵਾਲੇ ਕਾਰਖਾਨੇ ਵਿਚ ਮੰਗਲਵਾਰ ਸਵੇਰੇ ਧਮਾਕੇ ਵਿਚ 24 ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਸ਼ਹਿਰ ਦੇ ਬਾਹਰੀ ਉਦਯੋਗਿਕ ਖੇਤਰ ਵਿਚ ਮਿੱਟੀ ਦੇ ਬਰਤਨ ਬਣਾਉਣ ਵਾਲੇ ਕਾਰਖਾਨੇ ਵਿਚ ਹੋਏ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ ਹੈ। ਧਮਾਕੇ ਵਿਚ 35 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਸੀ। ਇਸ ਤੋਂ ਪਹਿਲਾਂ ਦਿਨ ਵਿਚ ਸੂਡਾਨ ਡਾਕਟਰਾਂ ਦੀ ਕੇਂਦਰੀ ਕਮੇਟੀ ਨੇ ਕਿਹਾ ਕਿ ਧਮਾਕੇ ਵਿਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋਈ ਅਤੇ 12 ਹੋਰ ਜ਼ਖਮੀ ਹੋ ਗਏ।

Sunny Mehra

This news is Content Editor Sunny Mehra