ਅਫ਼ਗਾਨਿਸਤਾਨ 'ਚ ਵਿਦੇਸ਼ ਮੰਤਰਾਲੇ ਦੇ ਸਾਹਮਣੇ ਆਤਮਘਾਤੀ ਬੰਬ ਧਮਾਕਾ, 20 ਲੋਕਾਂ ਦੀ ਮੌਤ ਦਾ ਖਦਸ਼ਾ

Wednesday, Jan 11, 2023 - 08:05 PM (IST)

ਅਫ਼ਗਾਨਿਸਤਾਨ 'ਚ ਵਿਦੇਸ਼ ਮੰਤਰਾਲੇ ਦੇ ਸਾਹਮਣੇ ਆਤਮਘਾਤੀ ਬੰਬ ਧਮਾਕਾ, 20 ਲੋਕਾਂ ਦੀ ਮੌਤ ਦਾ ਖਦਸ਼ਾ

ਇੰਟਰਨੈਸ਼ਨਲ ਡੈਸਕ: ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਵਿਦੇਸ਼ ਮੰਤਰਾਲੇ ਦੇ ਸਾਹਮਣੇ ਬੁੱਧਵਾਰ ਨੂੰ ਆਤਮਘਾਤੀ ਹਮਲਾਵਰ ਵੱਲੋਂ ਕੀਤੇ ਬੰਬ ਧਮਾਕੇ 'ਚ ਘੱਟ ਤੋਂ ਘੱਟ 20 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਪੁਲਸ ਬੁਲਾਰੇ ਨੇ ਦੱਸਿਆ ਕਿ ਅਜੇ ਤਕ ਮ੍ਰਿਤਕਾਂ ਦੀ ਸਹੀ ਗਿਣਤੀ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਘਟਨਾ 'ਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਪੁਲਸ ਮੁਤਾਬਕ ਆਤਮਘਾਤੀ ਹਮਲਾਵਰ ਨੇ ਵਿਸਫੋਟਕ ਯੰਤਰ ਨਾਲ ਖੁਦ ਨੂੰ ਉਡਾ ਲਿਆ, ਜਿਸ ਤੋਂ ਬਾਅਦ ਵੱਡਾ ਧਮਾਕਾ ਹੋਇਆ।

ਇਹ ਖ਼ਬਰ ਵੀ ਪੜ੍ਹੋ - ਹੁਣ ਰੁਪੇ ਡੈਬਿਟ ਕਾਰਡ ਤੇ BHIM-UPI ਲੈਣ-ਦੇਣ 'ਤੇ ਮਿਲੇਗਾ Incentive, ਮੋਦੀ ਕੈਬਨਿਟ ਨੇ ਲਏ ਅਹਿਮ ਫ਼ੈਸਲੇ

ਕਾਬੁਲ ਸੁਰੱਖਿਆ ਵਿਭਾਗ ਦੇ ਬੁਲਾਰੇ ਖਾਲਿਦ ਜ਼ਦਰਾਨ ਨੇ ਟਵਿੱਟਰ 'ਤੇ ਕਿਹਾ, ''ਅੱਜ ਕਰੀਬ 4 ਵਜੇ ਵਿਦੇਸ਼ ਮੰਤਰਾਲੇ ਦੀ ਸੜਕ 'ਤੇ ਧਮਾਕਾ ਹੋਇਆ, ਜਿਸ ਕਾਰਨ ਬਦਕਿਸਮਤੀ ਨਾਲ ਕਈ ਲੋਕ ਜ਼ਖ਼ਮੀ ਹੋਏ।'' ਜ਼ਦਰਾਨ ਨੇ ਕਿਹਾ ਕਿ ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਏ ਹਨ। ਇਕ ਏਜੰਸੀ ਨੇ ਦੱਸਿਆ ਕਿ ਅਫ਼ਗਾਨਿਸਤਾਨ ਦੀ ਰਾਜਧਾਨੀ ਵਿਚ ਇਕ ਆਤਮਘਾਤੀ ਹਮਲਾਵਰ ਨੇ ਇੱ ਵਿਸਫੋਟਕ ਯੰਤਰ ਵਿਚ ਧਮਾਕਾ ਕੀਤਾ, ਜਿਸ ਵਿਚ 20 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਪ੍ਰੇਮੀ ਨੇ ਪ੍ਰੇਮਿਕਾ ਨੂੰ OYO ਹੋਟਲ ਲਿਜਾ ਕੀਤਾ ਅਜਿਹਾ ਕਾਰਾ, ਕਮਰੇ 'ਚੋਂ ਮਿਲੀਆਂ ਦੋਹਾਂ ਦੀਆਂ ਲਾਸ਼ਾਂ

ਰਿਪੋਰਟ ਵਿਚ ਕਿਹਾ ਗਿਆ ਕਿ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਬੁੱਧਵਾਰ ਨੂੰ ਇਕ ਆਤਮਘਾਤੀ ਹਮਲਾਵਰ ਨੇ ਵਿਦੇਸ਼ ਮੰਤਰਾਲੇ ਦੇ ਨੇੜੇ ਇਕ ਯੰਤਰ ਰਾਹੀਂ ਧਮਾਕਾ ਕੀਤਾ, ਜਿਸ ਵਿਚ 20 ਤੋਂ ਵੱਧ ਲੋਕ ਮਾਰੇ ਗਏ। ਘਟਨਾ ਸਥਾਨ ਦੇ ਨੇੜੇ ਡਰਾਈਵਰ ਜਮਸ਼ੇਦ ਕਰੀਮੀ ਨੇ ਕਿਹਾ, ''ਮੈਨੂੰ ਨਹੀਂ ਪਤਾ ਕਿ ਉਨ੍ਹਾਂ 'ਚੋਂ ਕਿੰਨੇ ਮਾਰੇ ਗਏ ਜਾਂ ਜ਼ਖਮੀ ਹੋਏ।'' ਉਸ ਨੇ ਕਿਹਾ ਕਿ ਮੈਂ ਉਸ ਵਿਅਕਤੀ (ਆਤਮਘਾਤੀ ਹਮਲਾਵਰ) ਨੂੰ ਆਪਣੇ ਆਪ ਨੂੰ ਉਡਾਉਂਦੇ ਹੋਏ ਦੇਖਿਆ ਹੈ।'' ਜਦੋਂ ਤੋਂ ਤਾਲਿਬਾਨ ਸਰਕਾਰ ਆਈ ਹੈ। ਸੱਤਾ 'ਤੇ ਕਾਬਜ਼ ਹੋਣ ਲਈ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਨ੍ਹਾਂ 'ਚ ਕਈ ਲੋਕ ਮਾਰੇ ਗਏ ਅਤੇ ਕਈ ਜ਼ਖਮੀ ਹੋ ਚੁੱਕੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News