ਅਫਗਾਨਿਸਤਾਨ ''ਚ ਫੌਜੀ ਕੈਂਪ ''ਤੇ ਆਤਮਘਾਤੀ ਹਮਲਾ, 5 ਹਲਾਕ
Tuesday, Feb 11, 2020 - 08:04 PM (IST)

ਕਾਬੁਲ- ਅਫਗਾਨਿਸਤਾਨ ਦੀ ਰਾਜਧਾਨੀ ਵਿਚ ਮੰਗਲਵਾਰ ਸਵੇਰੇ ਇਕ ਫੌਜੀ ਕੈਂਪ ਦੇ ਬਾਹਰ ਆਤਮਘਾਤੀ ਹਮਲੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਚਾਰ ਫੌਜ ਦੇ ਜਵਾਨ ਸ਼ਾਮਲ ਹਨ। ਰੱਖਿਆ ਮੰਤਰਾਲਾ ਨੇ ਦੱਸਿਆ ਕਿ ਹਮਲੇ ਵਿਚ 6 ਲੋਕ ਜ਼ਖਮੀ ਵੀ ਹੋਏ ਹਨ।
ਤਕਰੀਬਨ ਤਿੰਨ ਮਹੀਨੇ ਦੀ ਸ਼ਾਂਤੀ ਤੋਂ ਬਾਅਦ ਅਫਗਾਨਿਸਤਾਨ ਦੀ ਰਾਜਧਾਨੀ ਵਿਚ ਹੋਈ ਇਸ ਅੱਤਵਾਦੀ ਵਾਰਦਾਤ ਦੀ ਅਜੇ ਕਿਸੇ ਨੇ ਜ਼ਿੰਮੇਦਾਰੀ ਨਹੀਂ ਲਈ ਹੈ। ਅੱਤਵਾਦੀ ਸੰਗਠਨ ਤਾਲਿਬਾਨ ਦੇ ਬੁਲਾਰੇ ਜਬੀਹੁੱਲਾ ਮੁਜਾਹਿਦ ਨੇ ਕਿਹਾ ਕਿ ਸਾਨੂੰ ਇਸ ਹਮਲੇ ਦੀ ਕੋਈ ਜਾਣਕਾਰੀ ਨਹੀਂ ਹੈ। ਅਸੀਂ ਇਸ ਦੇ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਾਂ। ਗ੍ਰਹਿ ਮੰਤਰਾਲਾ ਦੇ ਬੁਲਾਰੇ ਨੇ ਦੱਸਿਆ ਕਿ ਹਮਲਾਵਰ ਮਾਰਸ਼ਲ ਫਹੀਮ ਫੌਜੀ ਕੈਂਪ ਨੂੰ ਨਿਸ਼ਾਨਾ ਬਣਾਉਣ ਆਇਆ ਸੀ। ਸੁਰੱਖਿਆ ਸੂਤਰਾਂ ਦੇ ਮੁਤਾਬਕ ਆਤਮਘਾਤੀ ਹਮਲਾਵਰ ਪੈਦਲ ਸੀ। ਜਾਂਚ ਚੌਕੀ ਦੇ ਕੋਲ ਅਕਾਦਮੀ ਦੇ ਅੰਦਰ ਜਾ ਰਹੇ ਇਕ ਵਾਹਨ ਨਾਲ ਟਕਰਾ ਕੇ ਉਸ ਨੇ ਖੁਦ ਨੂੰ ਧਮਾਕੇ ਨਾਲ ਉਡਾ ਲਿਆ।