ਪਾਕਿਸਤਾਨ : ਆਤਮਘਾਤੀ ਕਾਰ ਬੰਬ ਧਮਾਕੇ ’ਚ 3 ਸੁਰੱਖਿਆ ਮੁਲਾਜ਼ਮ ਜ਼ਖ਼ਮੀ
Sunday, Dec 29, 2024 - 09:01 PM (IST)
ਪਿਸ਼ਾਵਰ, (ਭਾਸ਼ਾ)- ਉੱਤਰ-ਪੱਛਮੀ ਪਾਕਿਸਤਾਨ ’ਚ ਫਰੰਟੀਅਰ ਕੋਰ ਦੀ ਇਕ ਜਾਂਚ ਚੌਕੀ ਨੇੜੇ ਇਕ ਆਤਮਘਾਤੀ ਕਾਰ ਬੰਬ ਧਮਾਕੇ ’ਚ 3 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਸੁਰੱਖਿਆ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸ਼ਨੀਵਾਰ ਦੀ ਹੈ।
ਖੈਬਰ ਪਖਤੂਨਖਵਾ ਸੂਬੇ ਦੇ ਟਾਂਕ ਜ਼ਿਲੇ ’ਚ ਕਨੋਰੀ ਚੌਕੀ ’ਤੇ ਪਹੁੰਚਣ ਤੋਂ ਪਹਿਲਾਂ ਹੀ ਵਾਹਨ ਨੂੰ ਰੋਕ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਕ ਦਰਜਨ ਤੋਂ ਵੱਧ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ਦੀ ਚੌਕੀ ’ਤੇ ਹਮਲਾ ਕੀਤਾ ਪਰ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ।