ਸੁੱਖ ਸਰਕਾਰੀਆ ਤੇ ਓ. ਪੀ. ਸੋਨੀ ਨੂੰ ਕੈਬਨਿਟ ਮੰਤਰੀ ਬਣਨ 'ਤੇ ਵਧਾਈ : ਅਵਨਿੰਦਰ ਸਿੰਘ ਲਾਲੀ

04/22/2018 9:20:05 AM

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)— ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਹਨਤੀ ਤੇ ਬੇਦਾਗ ਲੀਡਰ ਓ.ਪੀ. ਸੋਨੀ ਤੇ ਸੁੱਖਬਿੰਦਰ ਸਿੰਘ ਸੁੱਖ ਸਰਕਾਰੀਆ ਤੇ ਸੁੱਖਜਿੰਦਰ ਸਿੰਘ ਰੰਧਾਵਾ ਨੂੰ ਕੈਬਨਿਟ ਮੰਤਰੀ ਬਣਾ ਕੇ ਮਾਝੇ ਦੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਇਨ੍ਹਾਂ ਉਕਤ ਵਿਚਾਰਾਂ ਦਾ ਪ੍ਰਗਟਾਵਾ ਅਵਨਿੰਦਰ ਸਿੰਘ ਲਾਲੀ ਗਿੱਲ ਪ੍ਰਧਾਨ ਪੰਜਾਬੀ ਕਲਚਰ ਐਸੋਸੀਏਸ਼ਨ ਕੁਈਨਜਲੈਡ ਆਸਟਰੇਲੀਆ ਨੇ ਜਗਬਾਣੀ ਨਾਲ ਵਿਸ਼ੇਸ ਗੱਲਬਾਤ ਕਰਦਿਆ ਹਾਈ ਕਮਾਡ ਦਾ ਦਿਲੋ ਧੰਨਵਾਦ ਕਰਦਿਆ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਹਲਕੇ ਦੇ ਹਰਮਨ ਪਿਆਰੇ ਕਾਂਗਰਸੀ ਆਗੂ ਸੁੱਖਬਿੰਦਰ ਸਿੰਘ ਸੁੱਖ ਸਰਕਾਰੀਆ ਤੇ ਓ.ਪੀ. ਸੋਨੀ ਨੂੰ ਹਾਈ ਕਮਾਂਡ ਨੇ ਜੋ ਮਾਣ ਬਖਸ਼ਿਆ ਹੈ, ਉਸ ਲਈ ਮਾਝੇ ਦੇ ਆਗੂ ਅਤੇ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਅੱਗੇ ਵਧਾਉਣ ਲਈ ਨਿਰੰਤਰ ਮਿਹਨਤ ਕਰਨਗੇ ਤਾਂ ਕੇ ਆਉਣ ਵਾਲੀਆ ੨੦੧੯ ਦੀਆ ਲੋਕ ਸਭਾ ਚੋਣਾ ਵਿੱਚ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾ ਸਕੇ।