WSO ਦੇ ਟਵੀਟ ''ਤੇ ਸੁੱਖੀ ਚਾਹਲ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ

Thursday, Nov 09, 2023 - 10:56 AM (IST)

ਕੈਨੇਡਾ : ਪੰਜਾਬ ਫਾਊਂਡੇਸ਼ਨ ਦੇ ਸੰਸਥਾਪਕ ਸੁੱਖੀ ਚਾਹਲ ਨੇ 'ਵਰਲਡ ਸਿੱਖ ਆਰਗੇਨਾਈਜ਼ੇਸ਼ਨ' ਦੇ ਉਸ ਬਿਆਨ ਦੀ ਤਾਰੀਫ਼ ਕੀਤੀ ਹੈ, ਜਿਸ 'ਚ ਕਿਹਾ ਗਿਆ ਹੈ ਕਿ ਏਅਰ ਇੰਡੀਆ ਨੂੰ ਦਿੱਤੀ ਗਈ ਧਮਕੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਕੈਨੇਡਾ 'ਚ ਸਿੱਖਾਂ ਦੇ ਹਿੱਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਰਾਖੀ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।

ਇਹ ਵੀ ਪੜ੍ਹੋ : ਖੰਨਾ ਤੋਂ ਵੱਡੀ ਖ਼ਬਰ : ਪੰਜਾਬ ਪੁਲਸ ਦੀ ਹਿਰਾਸਤ 'ਚੋਂ ਭੱਜੀ ਔਰਤ, ਪਈਆਂ ਭਾਜੜਾਂ, ਬਾਰਡਰ 'ਤੇ ਹੋਇਆ Alert

ਸੁੱਖੀ ਚਾਹਲ ਨੇ ਸੰਸਥਾ ਨੂੰ ਅਪੀਲ ਕੀਤੀ ਹੈ ਕਿ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਕੈਨੇਡਾ ਸਰਕਾਰ ਨੂੰ ਗੁਰਪਤਵੰਤ ਸਿੰਘ ਪੰਨੂ ਦੀਆਂ ਭੜਕਾਊ ਕਾਰਵਾਈਆਂ ਦੀ ਜਨਤਕ ਤੌਰ 'ਤੇ ਨਿੰਦਾ ਕਰਨ ਲਈ ਕਹੇ। ਉਨ੍ਹਾਂ ਕਿਹਾ ਕਿ ਪੰਨੂ ਦੀਆਂ ਕਾਰਵਾਈਆਂ ਕਾਰਨ ਸਿੱਖ ਭਾਈਚਾਰੇ ਅੰਦਰ ਕਾਫ਼ੀ ਰੋਸ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਅਤੇ ਸਿੱਖ ਭਾਈਚਾਰੇ ਨੂੰ ਆਰਗੇਨਾਈਜ਼ੇਸ਼ਨ ਵੱਲੋਂ ਇਸ ਗੱਲ ਦੀ ਅਪੀਲ ਕੀਤੀ ਜਾਵੇ ਕਿ ਉਹ ਗੁਰਪਤਵੰਤ ਸਿੰਘ ਪੰਨੂ ਦੀਆਂ ਗੈਰ ਕਾਨੂੰਨੀ ਕਾਰਵਾਈਆਂ ਦੀ ਸਖ਼ਤ ਨਿਖ਼ੇਧੀ ਕਰਨ।

ਇਹ ਵੀ ਪੜ੍ਹੋ : ਪਠਾਨਕੋਟ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀ, ਚੀਕਾਂ ਸੁਣ ਇਕੱਠੇ ਹੋਏ ਲੋਕ
ਦੱਸਣਯੋਗ ਹੈ ਕਿ 'ਸਿੱਖਸ ਫਾਰ ਜਸਟਿਸ' ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸਿੱਖ ਭਾਈਚਾਰੇ ਨੂੰ ਏਅਰ ਇੰਡੀਆ 'ਚ ਯਾਤਰਾ ਨਾ ਕਰਨ ਲਈ ਕਿਹਾ ਸੀ ਅਤੇ ਇਹ ਵੀ ਕਿਹਾ ਸੀ ਕਿ ਅਸੀਂ ਏਅਰ ਇੰਡੀਆ ਦਾ ਜਹਾਜ਼ ਉਡਾਉਣ ਵਾਲੇ ਹਾਂ ਅਤੇ ਲੋਕਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ, ਜਿਸ ਤੋਂ ਬਾਅਦ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਟਵੀਟ ਕੀਤਾ ਸੀ ਕਿ ਇਸ ਵੀਡੀਓ 'ਚ ਦਿੱਤੀ ਗਈ ਧਮਕੀ ਚਿੰਤਾ ਦਾ ਵਿਸ਼ਾ ਹੈ ਅਤੇ ਯਾਤਰੀਆਂ ਦੀ ਸੁਰੱਖਿਆ ਹਰ ਹਾਲ 'ਚ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News