ਵਿਦੇਸ਼ਾਂ ''ਚ ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਦਾ ਉਪਰਾਲਾ ; ''ਸਨਬਰੀ ਤੀਆਂ ਮੇਲਾ 2026'' ਸਫਲਤਾਪੂਰਵਕ ਸੰਪੰਨ

Thursday, Jul 16, 2026 - 02:02 PM (IST)

ਵਿਦੇਸ਼ਾਂ ''ਚ ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਦਾ ਉਪਰਾਲਾ ; ''ਸਨਬਰੀ ਤੀਆਂ ਮੇਲਾ 2026'' ਸਫਲਤਾਪੂਰਵਕ ਸੰਪੰਨ

ਮੈਲਬੌਰਨ (ਮਨਦੀਪ ਸਿੰਘ ਸੈਣੀ )---ਮੈਲਬੌਰਨ ਦੇ ਉੱਤਰੀ ਪੱਛਮੀ ਇਲਾਕੇ ਸਨਬਰੀ ਵਿੱਚ ਪਹਿਲੀ ਵਾਰ ਕਰਵਾਇਆ ਗਿਆ ‘ਸਨਬਰੀ ਤੀਆਂ ਫੈਸਟੀਵਲ 2026’ ਭਰਪੂਰ ਉਤਸ਼ਾਹ, ਰੌਣਕਾਂ ਅਤੇ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਯਾਦਗਾਰੀ ਹੋ ਨਿਬੜਿਆ। ਡਿਗਰਜ ਰੈਸਟ ਕਲਚਰਲ ਅਤੇ  ਸਪੋਰਟਸ ਕਲੱਬ ਦੇ ਸਹਿਯੋਗ ਨਾਲ ਰੇਣੂ ਸਮਰਾ, ਵਿੰਨੀ ਖੁਰਾਨਾ ਅਤੇ ਨਿਕ ਕਪਲੇਸ਼ ਵੱਲੋਂ ਸਨਬਰੀ ਮੈਮੋਰੀਅਲ ਹਾਲ ਵਿੱਚ ਕਰਵਾਏ ਗਏ ਇਸ ਸਮਾਗਮ ਵਿੱਚ ਪੰਜਾਬੀ ਵਿਰਸੇ ਨਾਲ ਸਬੰਧਤ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ, ਜਿਸ ਨੇ ਹਾਜ਼ਰ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਤੀਆਂ ਦੇ ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਸ਼ਮੂਲੀਅਤ ਕਰਕੇ ਸਮਾਗਮ ਦਾ ਖੂਬ ਆਨੰਦ ਮਾਣਿਆ।

PunjabKesari

ਸਮਾਗਮ ਦੌਰਾਨ ਬੱਚਿਆਂ ਦੇ ਭੰਗੜੇ, ਬੀਬੀਆਂ ਅਤੇ ਬਜ਼ੁਰਗਾਂ ਦੇ ਗਿੱਧੇ, ਲੋਕ-ਗੀਤਾਂ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ। ਇਸ ਤੋਂ ਇਲਾਵਾ ਲਾਈਵ ਸੰਗੀਤ, ਮਹਿੰਦੀ, ਗਹਿਣਿਆਂ ਦੇ ਸਟਾਲ ਅਤੇ ਬੱਚਿਆਂ ਲਈ ਮਨੋਰੰਜਕ ਗਤੀਵਿਧੀਆਂ ਵੀ ਖ਼ਾਸ ਆਕਰਸ਼ਣ ਦਾ ਕੇਂਦਰ ਰਹੀਆਂ, ਜਿਨ੍ਹਾਂ ਨੇ ਪੂਰੇ ਸਮਾਗਮ ਨੂੰ ਇੱਕ ਰੰਗਾਰੰਗ ਮੇਲੇ ਦਾ ਰੂਪ ਦੇ ਦਿੱਤਾ। ਇਸ ਖੂਬਸੂਰਤ ਸਮਾਗਮ ਦਾ ਮੰਚ ਸੰਚਾਲਨ ਰੂਹੀ ਅਤੇ ਤਰਨਜੀਤ ਵੱਲੋਂ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ।

PunjabKesari

ਪੜ੍ਹੋ ਇਹ ਅਹਿਮ ਖ਼ਬਰ- PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

PunjabKesari

ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਮਾਨਸਿਕ ਸਿਹਤ ਕੌਂਸਲਰ ਡਾ. ਸ਼ਿਵਰਾਜ ਸਿੰਘ ਨੇ ਪ੍ਰਬੰਧਕਾਂ ਨੂੰ ਇਸ ਸਫਲ ਉਪਰਾਲੇ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਦੇ ਹਨ, ਸਗੋਂ ਭਾਈਚਾਰੇ ਨੂੰ ਆਪਸ ਵਿੱਚ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਪੰਜਾਬੀ ਵਿਰਸੇ ਦੀ ਗੱਲ ਕਰਨ ਦੇ ਨਾਲ-ਨਾਲ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਦੀ ਮਹੱਤਤਾ ਉੱਤੇ ਵੀ ਖ਼ਾਸ ਚਾਨਣਾ ਪਾਇਆ।

PunjabKesari

ਸਮਾਗਮ ਦੇ ਅੰਤ ਵਿੱਚ ਆਯੋਜਕਾਂ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਵਿਦੇਸ਼ਾਂ ਵਿੱਚ ਪਲ ਰਹੀ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ, ਰੀਤੀ-ਰਿਵਾਜਾਂ ਅਤੇ ਬੋਲੀ ਨਾਲ ਜੋੜਨਾ ਹੈ। ਉਨ੍ਹਾਂ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਸਾਰੇ ਮਹਿਮਾਨਾਂ ਅਤੇ ਸਹਿਯੋਗੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News