ਕਾਠਮੰਡੂ ''ਚ ਪੰਜ ਡਿਗਰੀ ਸੈਲਸੀਅਸ ਤਾਪਮਾਨ ਨਾਲ ਸਾਲ ਦਾ ਸਭ ਤੋਂ ਠੰਡਾ ਦਿਨ ਰਿਹਾ ਐਤਵਾਰ

12/12/2021 9:09:17 PM

ਕਾਠਮੰਡੂ-ਨੇਪਾਲ ਦੀ ਕਾਠਮੰਡੂ ਘਾਟੀ 'ਚ ਐਤਵਾਰ ਨੂੰ ਸਾਲ ਦਾ ਸਭ ਤੋਂ ਠੰਡਾ ਦਿਨ ਦਰਜ ਕੀਤਾ ਗਿਆ, ਜਿਥੇ ਘਟੋ-ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਤੱਕ ਪਹੰਚ ਗਿਆ। ਦੇਸ਼ ਦੇ ਜਲ ਵਿਗਿਆਨ ਅਤੇ ਮੌਸਮ ਵਿਗਿਆਨ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਵਿਭਾਗ ਨੇ ਕਿਹਾ 'ਨੇਪਾਲ 'ਚ ਐਤਵਾਰ ਨੂੰ ਪੰਜ ਡਿਗਰੀ ਸੈਲਸੀਅਸ ਤਾਪਮਾਨ ਨਾਲ ਸਾਲ ਦਾ ਸਭ ਤੋਂ ਠੰਡਾ ਦਿਨ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਨੇਤਨਯਾਹੂ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਹਟਾਏਗਾ ਇਜ਼ਰਾਈਲ

ਇਸ ਦੇ ਚੱਲਦੇ ਲੋਕਾਂ ਨੂੰ ਸਵੇਰ ਤੋਂ ਠੰਡ ਮਹਿਸੂਸ ਹੋਈ। ਸ਼ਨੀਵਾਰ ਨੂੰ ਘਟੋ-ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਾਰਾ ਡਿੱਗਣ ਦੇ ਨਾਲ ਹੀ ਘਾਟੀ ਸਮੇਤ ਸਮੂਚੇ ਦੇਸ਼ 'ਚ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ ਹੋਰ ਡਿੱਗ ਸਕਦਾ ਹੈ।

ਇਹ ਵੀ ਪੜ੍ਹੋ : ਓਮੀਕ੍ਰੋਨ : ਬ੍ਰਿਟੇਨ 'ਚ 30 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਲਈ ਸੋਮਵਾਰ ਤੋਂ ਬੂਸਟਰ ਖੁਰਾਕ ਦੀ ਬੁਕਿੰਗ ਹੋਵੇਗੀ ਸ਼ੁਰੂ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Karan Kumar

Content Editor

Related News