ਆਸਟ੍ਰੇਲੀਆ 'ਚ ਸਰਫਰ ਦੀ ਚਾਕੂ ਮਾਰ ਕੇ ਹੱਤਿਆ

05/02/2024 11:24:13 AM

ਸਿਡਨੀ (ਯੂ. ਐੱਨ. ਆਈ.): ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ (ਐੱਨ. ਐੱਸ. ਡਬਲਿਊ.) 'ਚ ਵੀਰਵਾਰ ਨੂੰ ਇਕ ਪੁਰਸ਼ ਸਰਫਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਸਮੇਂ ਅਨੁਸਾਰ ਸਵੇਰੇ ਵਿਅਕਤੀ ਦੇ ਚਾਕੂ ਮਾਰੇ ਜਾਣ ਦੀ ਰਿਪੋਰਟ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੂੰ ਕੌਫਸ ਹਾਰਬਰ ਵਿੱਚ ਓਸ਼ਨ ਪਰੇਡ ਵਿਚ ਬੁਲਾਇਆ ਗਿਆ ਸੀ।

ਪੜ੍ਹੋ ਇਹ ਅਹਿਮ ਖ਼ਬਰ-ਚੀਨ 'ਚ ਹਾਈਵੇਅ ਹਾਦਸਾ, 36 ਲੋਕਾਂ ਦੀ ਦਰਦਨਾਕ ਮੌਤ

ਪਹੁੰਚਣ 'ਤੇ ਅਧਿਕਾਰੀਆਂ ਨੇ 20 ਸਾਲਾ ਪੀੜਤ ਨੂੰ ਦੀ ਗਰਦਨ ਅਤੇ ਛਾਤੀ 'ਤੇ ਚਾਕੂ ਦੇ ਜ਼ਖਮ ਪਾਏ। ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਐਨ.ਐਸ.ਡਬਲਯੂ ਪੁਲਸ ਫੋਰਸ ਨੇ ਇੱਕ ਬਿਆਨ ਵਿੱਚ ਇਸ ਸਬੰਧੀ ਪੁਸ਼ਟੀ ਕੀਤੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News