''ਪੰਜਾਬ ''ਚ ਅਗਲੀ ਸਰਕਾਰ ਕਾਂਗਰਸ ਦੀ ਬਣਨੀ ਤੈਅ'', ਪੰਜਾਬ ਦੌਰੇ ''ਤੇ ਪੁੱਜੇ IOC ਯੂਰਪ ਦੇ ਆਗੂ ਸੁਰਿੰਦਰ ਸਿੰਘ ਰਾਣਾ
Thursday, Oct 01, 2026 - 03:33 AM (IST)
ਇਟਲੀ (ਕੈਂਥ) : ਭਾਰਤ ਦਾ ਨੰਬਰ ਇਕ ਸੂਬਾ ਪੰਜਾਬ, ਜਿਸ ਨੂੰ ਮੌਜੂਦਾ ਆਪ ਸਰਕਾਰ ਦੇ ਮੰਤਰੀਆਂ ਨੇ ਇਸ ਤਰ੍ਹਾਂ ਦਿੱਲੀ ਵਾਲਿਆਂ ਨਾਲ ਰਲ ਲੁੱਟਣਾ ਸ਼ੁਰੂ ਕੀਤਾ ਹੋਇਆ ਹੈ ਕਿ ਪੰਜਾਬ ਦੇ ਲੋਕ ਤ੍ਰਾਹ ਤ੍ਰਾਹ ਕਰ ਉੱਠੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਅਜੀਬੋ-ਗਰੀਬ ਸਥਿਤੀ ਵਿਚੋਂ ਬਾਹਰ ਕੱਢਣ ਲਈ ਹਿੰਦ ਕਾਂਗਰਸ ਦੇ ਨੌਜਵਾਨ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਜੰਗੀ ਪੱਧਰ 'ਤੇ ਜੁਟੀ ਹੋਈ ਹੈ। ਇਸ ਗੱਲ ਦਾ ਪ੍ਰਗਟਾਵਾ ਉੱਘੇ ਕਾਂਗਰਸੀ ਆਗੂ ਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੇ ਸੀਨੀਅਰ ਲੀਡਰ ਸੁਰਿੰਦਰ ਸਿੰਘ ਰਾਣਾ (ਹਾਲੈਂਡ) ਨੇ ਫੋਨ ਰਾਹੀਂ ਪ੍ਰੈੱਸ ਨਾਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੈ ਜਿਸ ਨੂੰ ਯਕੀਨੀ ਬਣਾਉਣ ਲਈ ਯੂਰਪ ਤੋਂ ਉਹ ਵਿਸ਼ੇਸ਼ ਤੌਰ 'ਤੇ ਪੰਜਾਬ ਪਹੁੰਚ ਚੁੱਕੇ ਹਨ।

ਇਹ ਵੀ ਪੜ੍ਹੋ : ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ! ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
ਸੁਰਿੰਦਰ ਸਿੰਘ ਰਾਣਾ ਜਿਹੜੇ ਕਿ ਪਿਛਲੇ 4 ਦਹਾਕਿਆਂ ਤੋਂ ਕਾਂਗਰਸ ਪਾਰਟੀ ਲਈ ਯੂਰਪ ਵਿੱਚ ਕੰਮ ਰਹੇ ਹਨ ਅਤੇ ਯੂਰਪ ਵਿੱਚ ਪਾਰਟੀ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਦੀ ਰੀੜ੍ਹ ਦੀ ਹੱਡੀ ਵਜੋਂ ਕਾਰਵਾਈ ਨੂੰ ਅੰਜਾਮ ਦੇ ਰਹੇ ਹਨ। ਰਾਣਾ ਨੇ ਦੱਸਿਆ ਕਿ ਕੁਲ ਹਿੰਦ ਕਾਂਗਰਸ ਪਾਰਟੀ ਵੋਟ ਚੋਰੀ ਨੂੰ ਰੋਕਣ ਲਈ ਭਾਰਤ ਵਿੱਚ ਵੱਡਾ ਸੰਘਰਸ਼ ਕਰ ਰਹੀ ਹੈ ਅਤੇ ਇਸੇ ਲੜੀ ਤਹਿਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਵੋਟ ਚੋਰੀ ਨੂੰ ਰੋਕਣ ਲਈ ਪਾਰਟੀ ਪ੍ਰਸ਼ਾਸ਼ਨਿਕ ਦਫ਼ਤਰਾਂ ਦੇ ਅੱਗੇ ਵਿਸ਼ਾਲ ਧਰਨੇ ਲਗਾ ਰਹੀ ਹੈ ਅਤੇ ਇਸੇ ਲੜੀ ਤਹਿਤ ਹੁਸਿ਼ਆਰਪੁਰ ਵਿਖੇ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ ਦੀ ਅਗਵਾਈ ਵਿੱਚ ਵਿਸ਼ਾਲ ਧਰਨਾ ਦਿੱਤਾ ਗਿਆ। ਪੰਜਾਬ ਵਿੱਚ ਲੱਗ ਰਹੇ ਧਰਨਿਆਂ ਦੀ ਪੈਰਵੀਂ ਸੀਨੀਅਰ ਕਾਂਗਰਸੀ ਆਗੂ ਸੂਰਜ ਠਾਕੁਰ ਕਰ ਰਹੇ ਹਨ। ਸੁਰਿੰਦਰ ਸਿੰਘ ਰਾਣਾ 1 ਮਹੀਨੇ ਲਈ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਿਸ਼ੇਸ਼ ਸਰਵੇ ਕਰ ਰਹੇ ਹਨ ਤੇ ਲੋਕਾਂ ਨੂੰ ਘਰ-ਘਰ ਜਾ ਕੇ ਮਿਲ ਰਹੇ ਹਨ। ਇਸ ਦੌਰਾਨ ਉਹ ਕਾਂਗਰਸ ਹਾਈ ਕਮਾਨ ਨੂੰ ਵੀ ਮਿਲਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
