ਬ੍ਰਿਸਬੇਨ ''ਚ ਕਰਵਾਇਆ ਸੁਰਜੀਤ ਪਾਤਰ ਸਿਮਰਤੀ ਸਮਾਗਮ

Monday, Mar 16, 2026 - 09:04 PM (IST)

ਬ੍ਰਿਸਬੇਨ ''ਚ ਕਰਵਾਇਆ ਸੁਰਜੀਤ ਪਾਤਰ ਸਿਮਰਤੀ ਸਮਾਗਮ

ਬ੍ਰਿਸਬੇਨ, (ਸੁਰਿੰਦਰਪਾਲ ਸਿੰਘ ਖੁਰਦ)- ਪੰਜਾਬੀ ਸਾਹਿਤ ਦਾ ਹਰਾਵਲ ਦਸਤਾ ਮੰਨੀ ਜਾਣ ਵਾਲੀ ਸਿਰਮੌਰ ਅਦਬੀ ਸੰਸਥਾ ਇਪਸਾ ਵੱਲੋਂ ਆਪਣੇ ਦਸਵੇਂ ਸਾਲ ਦੀ ਵਰ੍ਹੇਗੰਢ ਦੇ ਮੌਕੇ ਮਾਰਚ ਮਹੀਨੇ ਦਾ ਸਾਹਿਤਿਕ ਸਮਾਗਮ ਮਰਹੂਮ ਸ਼ਾਇਰ ਡਾ. ਸੁਰਜੀਤ ਪਾਤਰ ਦੀ ਸਿਮਰਤੀ ਨੂੰ ਸਮਰਪਿਤ ਕੀਤਾ ਗਿਆ। ਸਮਾਗਮ ਵਿਚ ਉਨ੍ਹਾਂ ਦੇ ਨਿੱਕੇ ਭਰਾ ਉਪਕਾਰ ਸਿੰਘ ਪਾਤਰ ਨੇ ਕੈਨੇਡਾ ਤੋਂ ਖਾਸ ਤੌਰ ‘ਤੇ ਪਹੁੰਚ ਕੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਡਾ. ਸੁਰਜੀਤ ਪਾਤਰ ਜੀ ਦਾ ਸਪੁੱਤਰ ਅੰਕੁਰ ਪਾਤਰ ਵੀ ਹਾਜ਼ਰ ਸੀ। ਇਸ ਮੌਕੇ ਕਈ ਨਾਮਵਰ ਸਾਹਿਤਕ ਅਤੇ ਸਮਾਜਿਕ ਹਸਤੀਆਂ ਨੇ ਵੀ ਆਪਣੀ ਹਾਜ਼ਰੀ ਨਾਲ ਸਮਾਗਮ ਦੀ ਰੌਣਕ ਵਧਾਈ। 

ਸਮਾਗਮ ਦੌਰਾਨ ਡਾ. ਸੁਰਜੀਤ ਪਾਤਰ ਦੀ ਕਵਿਤਾ ਅਤੇ ਉਨ੍ਹਾਂ ਦੀ ਸਾਹਿਤਕ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਰਚਨਾਵਾਂ ਦੇ ਗਾਇਨ ਰਾਹੀਂ ਉਨ੍ਹਾਂ ਨੂੰ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਇਪਸਾ ਗਰੁੱਪ ਦੇ ਜਾਇੰਟ ਕੋਆਰਡੀਨੇਟਰ ਸਰਬਜੀਤ ਸੋਹੀ ਨੇ ਆਏ ਹੋਏ ਮਹਿਮਾਨਾਂ ਦਾ ਤਹਿ ਦਿਲੋਂ ਸਵਾਗਤ ਕਰਦੇ ਹੋਏ ਕੀਤੀ। ਪ੍ਰੋਗਰਾਮ ਦੇ ਪਹਿਲੇ ਭਾਗ ਵਿਚ ਪੁਸ਼ਪਿੰਦਰ ਤੂਰ ਨੇ ਅੰਤਰਰਾਸ਼ਟਰੀ ਔਰਤ ਦਿਵਸ ਦੇ ਸੰਦਰਭ ਵਿੱਚ ਔਰਤਾਂ ਦੇ ਹੱਕਾਂ ਅਤੇ ਸਮਾਜ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।


author

Rakesh

Content Editor

Related News