ਹਰਦੀਪ ਨਿੱਝਰ ਦੇ ਸਾਥੀਆਂ ਖ਼ਿਲਾਫ਼ ਵੱਡੀ ਕਾਰਵਾਈ, ਦਰਜ ਹੋਇਆ ਮਾਮਲਾ
Tuesday, Sep 09, 2025 - 11:22 AM (IST)

ਇੰਟਰਨੈਸ਼ਨਲ ਡੈਸਕ- ਕੁਝ ਸਮਾਂ ਪਹਿਲਾਂ ਕੈਨੇਡਾ ਦੇ ਸਰੀ ਸ਼ਹਿਰ 'ਚ ਸਥਿਤ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਇਕ ਮਾਨਸਿਕ ਤੌਰ 'ਤੇ ਬੀਮਾਰ 70 ਸਾਲਾ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕੀਤੀ ਗਈ ਸੀ, ਜਿਸ ਮਾਮਲੇ 'ਚ ਸਰੀ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ।
ਪੁਲਸ ਨੇ ਗੁਰੂ ਨਾਨਕ ਸਿੱਖ ਗੁਰਦੁਆਰਾ, ਸਰੀ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਨਾਮਜ਼ਦ ਮਲਕੀਤ ਸਿੰਘ ਤੇ ਮਨਰੂਪ ਸਿੰਘ ਧਨੋਆ ਮ੍ਰਿਤਕ ਹਰਦੀਪ ਸਿੰਘ ਨਿੱਝਰ ਦੇ ਸਾਥੀ ਹਨ, ਜਿਨ੍ਹਾਂ ਖ਼ਿਲਾਫ਼ ਹੁਣ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e