ਸਰੀ ਨਿਵਾਸੀ ਰਘਬੀਰ ਸਿੰਘ ਭਰੋਵਾਲ ਦੀ ਸੜਕ ਹਾਦਸੇ ''ਚ ਮੌਤ
Wednesday, Mar 04, 2026 - 01:04 AM (IST)
ਵੈਨਕੂਵਰ (ਮਲਕੀਤ ਸਿੰਘ) - ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਕੈਨੇਡਾ ਦੇ ਸਰੀ ਸ਼ਹਿਰ ਦੇ ਵਸਨੀਕ ਅਤੇ ਸੋਸ਼ਲ ਮੀਡੀਆ ਤੇ ਆਪਣੀ ਵਿਲੱਖਣ ਪਛਾਣ ਬਣਾ ਚੁੱਕੇ ਉੱਘੇ ਇਮੀਗ੍ਰੇਸ਼ਨ ਸਲਾਹਕਾਰ ਰਘਬੀਰ ਸਿੰਘ ਭਰੋਵਾਲ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਹੈ।
ਪ੍ਰਾਪਤ ਵੇਰਵਿਆਂ ਮੁਤਾਬਕ ਉਹ ਪਿਛਲੇ ਕੁਝ ਹਫਤਿਆਂ ਤੋਂ ਮੋਟਰਸਾਈਕਲ ਯਾਤਰਾ 'ਤੇ ਗਏ ਹੋਏ ਸਨ ਇਸ ਦੌਰਾਨ ਸਾਊਥ ਅਮਰੀਕਾ ਦੇ ਪੇਰੂ ਦੇਸ਼ ਵਿੱਚ ਹੋਏ ਇੱਕ ਭਿਆਨਕ ਸੜਕ ਹਾਦਸੇ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਉਹਨਾਂ ਦੀ ਮੌਤ ਹੋ ਗਈ। ਉਨਾਂ ਦੀ ਇਸ ਦੁਖਦਾਈ ਮੌਤ 'ਤੇ ਕੈਨੇਡਾ ਦੇ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜ ਸੇਵੀ ਆਗੂਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
