ਸਰੀ ਗੋਲੀਕਾਂਡ ਮਾਮਲਾ: ਪੁਲਸ ਵੱਲੋਂ ਦੋ ਨੌਜਵਾਨਾਂ ਦੀਆਂ ਤਸਵੀਰਾਂ ਜਾਰੀ

Thursday, Jan 29, 2026 - 06:22 AM (IST)

ਸਰੀ ਗੋਲੀਕਾਂਡ ਮਾਮਲਾ: ਪੁਲਸ ਵੱਲੋਂ ਦੋ ਨੌਜਵਾਨਾਂ ਦੀਆਂ ਤਸਵੀਰਾਂ ਜਾਰੀ

ਵੈਨਕੂਵਰ (ਮਲਕੀਤ ਸਿੰਘ) : ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਬੀਤੇ ਦਿਨੀਂ ਤੜਕੇ ਵਾਪਰੇ ਗੋਲੀਕਾਂਡ ਦੇ ਮਾਮਲੇ ਵਿੱਚ ਸਰੀ ਪੁਲਸ ਸੇਵਾ ਨੇ ਗ੍ਰਿਫਤਾਰ ਕੀਤੇ 2 ਨੌਜਵਾਨਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਪੁਲਸ ਦਾ ਕਹਿਣਾ ਹੈ ਕਿ ਇਹ ਤਸਵੀਰਾਂ ਜਨਤਾ ਤੋਂ ਜਾਣਕਾਰੀ ਪ੍ਰਾਪਤ ਕਰਨ ਦੇ ਮਕਸਦ ਨਾਲ ਜਾਰੀ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਕੀ ਤੁਸੀਂ ਜਾਣਦੇ ਹੋ? ਕਿਥੇ ਹੈ ਦੁਨੀਆ ਦਾ ਸਭ ਤੋਂ ਲੰਬਾ Highway

ਪੁਲਸ ਮੁਤਾਬਕ, ਇਸ ਮਾਮਲੇ ਵਿੱਚ 21 ਸਾਲਾ ਹੰਸਪ੍ਰੀਤ ਸਿੰਘ ਅਤੇ 20 ਸਾਲਾ ਹਰਸ਼ਦੀਪ ਸਿੰਘ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਦੋਹਾਂ 'ਤੇ ਤੜਕੇ ਹੋਈ ਗੋਲੀਬਾਰੀ ਨਾਲ ਸੰਬੰਧਿਤ ਗੰਭੀਰ ਦੋਸ਼ ਲਗਾਏ ਗਏ ਹਨ। ਹਾਲਾਂਕਿ, ਜਾਂਚ ਕਰ ਰਹੀ ਟੀਮ ਨੇ ਸਪੱਸ਼ਟ ਕੀਤਾ ਹੈ ਕਿ ਇਸ ਘਟਨਾ ਨੂੰ ਹਾਲੇ ਤੱਕ ਜ਼ਬਰਦਸਤੀ ਵਸੂਲੀ ਦੇ ਮਾਮਲਿਆਂ ਨਾਲ ਨਹੀਂ ਜੋੜਿਆ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਅਜੇ ਸ਼ੁਰੂਆਤੀ ਪੜਾਅ ਵਿੱਚ ਹੈ ਅਤੇ ਹਰ ਪੱਖੋਂ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਨਤਾ ਦੇ ਸਹਿਯੋਗ ਨਾਲ ਮਾਮਲੇ ਦੀ ਗਹਿਰਾਈ ਤੱਕ ਪਹੁੰਚਣ ਵਿੱਚ ਮਦਦ ਮਿਲ ਸਕਦੀ ਹੈ ਅਤੇ ਹੋਰ ਸੰਭਾਵਿਤ ਤੱਥ ਸਾਹਮਣੇ ਆ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News