''''ਅਸੀਂ ਇੱਥੇ ''ਸੁਆਦ'' ਲੈਣ ਨਹੀਂ ਆਏ..!'''', PM ਬਣਨ ਤੋਂ ਬਾਅਦ ਸੁਸ਼ੀਲਾ ਕਾਰਕੀ ਦਾ ਪਹਿਲਾ ਬਿਆਨ
Sunday, Sep 14, 2025 - 03:00 PM (IST)

ਇੰਟਰਨੈਸ਼ਨਲ ਡੈਸਕ- ਨੇਪਾਲ ਦੀ ਅੰਤਰਿਮ ਸਰਕਾਰ ਦੀ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਕੁਝ ਸਮੇਂ ਬਾਅਦ ਹੀ ਸੁਸ਼ੀਲਾ ਕਾਰਕੀ ਨੇ ਐਤਵਾਰ ਨੂੰ ਨਿਮਰਤਾ ਅਤੇ ਜਵਾਬਦੇਹੀ ਦਾ ਇੱਕ ਮਜ਼ਬੂਤ ਸੰਦੇਸ਼ ਦਿੱਤਾ। ਉਨ੍ਹਾਂ ਆਪਣੇ ਸੰਦੇਸ਼ 'ਚ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ "ਸੱਤਾ ਦਾ ਸੁਆਦ ਚੱਖਣ" ਲਈ ਨਹੀਂ ਸਗੋਂ ਦੇਸ਼ ਨੂੰ ਸਥਿਰ ਕਰਨ, ਨਿਆਂ ਦੀਆਂ ਮੰਗਾਂ ਨੂੰ ਹੱਲ ਕਰਨ ਅਤੇ 6 ਮਹੀਨਿਆਂ ਦੇ ਅੰਦਰ ਨਵੀਆਂ ਚੋਣਾਂ ਦੀ ਤਿਆਰੀ ਲਈ ਹੈ।
ਸਿੰਘਾ ਦਰਬਾਰ ਵਿਖੇ ਰਸਮੀ ਤੌਰ 'ਤੇ ਅਹੁਦਾ ਸੰਭਾਲਣ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ, "ਮੈਂ ਅਤੇ ਮੇਰੀ ਟੀਮ ਇੱਥੇ ਸੱਤਾ ਦਾ ਸੁਆਦ ਚੱਖਣ ਲਈ ਨਹੀਂ ਹਾਂ। ਅਸੀਂ 6 ਮਹੀਨਿਆਂ ਤੋਂ ਵੱਧ ਨਹੀਂ ਰਹਾਂਗੇ। ਅਸੀਂ ਨਵੀਂ ਸੰਸਦ ਨੂੰ ਜ਼ਿੰਮੇਵਾਰੀ ਸੌਂਪਾਂਗੇ। ਅਸੀਂ ਤੁਹਾਡੇ ਸਮਰਥਨ ਤੋਂ ਬਿਨਾਂ ਸਫਲ ਨਹੀਂ ਹੋਵਾਂਗੇ।"
ਉਨ੍ਹਾਂ ਨੇ 8 ਸਤੰਬਰ ਨੂੰ ਦੇਸ਼ ਵਿਆਪੀ ਨੌਜਵਾਨਾਂ ਦੀ ਅਗਵਾਈ ਵਾਲੇ ਵਿਰੋਧ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਜਿਸ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਤੇ ਆਰਥਿਕ ਸੁਧਾਰਾਂ ਅਤੇ ਭ੍ਰਿਸ਼ਟਾਚਾਰ ਦੇ ਅੰਤ ਦੀ ਮੰਗ ਕੀਤੀ। ਉਨ੍ਹਾਂ ਨੇ ਐਲਾਨ ਕੀਤਾ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਮਾਰੇ ਗਏ ਲੋਕਾਂ ਨੂੰ ਅਧਿਕਾਰਤ ਤੌਰ 'ਤੇ "ਸ਼ਹੀਦਾਂ" ਵਜੋਂ ਮਾਨਤਾ ਦਿੱਤੀ ਜਾਵੇਗੀ, ਜਿਸ ਦਾ ਉਦੇਸ਼ ਪ੍ਰਦਰਸ਼ਨਕਾਰੀਆਂ ਦਾ ਸਨਮਾਨ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਪਰਿਵਾਰਾਂ ਨੂੰ 10 ਲੱਖ ਨੇਪਾਲੀ ਰੁਪਏ ਦੀ ਮੁਆਵਜ਼ਾ ਰਾਸ਼ੀ ਵੀ ਦਿੱਤੀ ਜਾਵੇਗੀ।
Kathmandu: After taking charge as the interim Prime Minister of Nepal, Sushila Karki says, "Those involved in the incident of vandalism will be investigated. My team and I are not here to taste the power. We won't stay for more than 6 months. We will hand over the responsibility… pic.twitter.com/8RBxZrf9td
— ANI (@ANI) September 14, 2025
ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੇ ਵਾਸੀ ਆਰਥਿਕ ਸਮਾਨਤਾ ਅਤੇ ਭ੍ਰਿਸ਼ਟਾਚਾਰ ਦੇ ਖਾਤਮੇ ਦੀ ਮੰਗ ਕਰ ਰਹੇ ਹਨ। 8 ਸਤੰਬਰ ਦੇ ਸਾਰੇ ਮ੍ਰਿਤਕਾਂ ਨੂੰ ਸ਼ਹੀਦ ਐਲਾਨਿਆ ਗਿਆ ਹੈ ਅਤੇ ਹਰੇਕ ਨੂੰ 10 ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਦਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਉਨ੍ਹਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ''ਤੀਜੇ ਵਿਸ਼ਵ ਯੁੱਧ ਵੱਲ ਵਧ ਰਹੀ ਦੁਨੀਆ..!'', UN ਨੇ ਦਿੱਤੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e