ਅਮਰੀਕਾ 'ਚ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਅਤੇ ਸ਼ੱਕੀ ਨੂੰ ਲੈ ਕੇ ਹੋਇਆ ਨਵਾਂ ਖ਼ੁਲਾਸਾ

Friday, Oct 07, 2022 - 12:58 PM (IST)

ਸਾਨ ਫਰਾਂਸਿਸਕੋ (ਭਾਸ਼ਾ)- ਅਮਰੀਕਾ ਵਿੱਚ ਇੱਕ ਸਿੱਖ ਪਰਿਵਾਰ ਦੇ 4 ਮੈਂਬਰਾਂ ਦੇ ਕਤਲ ਦਾ ਸ਼ੱਕੀ ਪਹਿਲਾਂ ਪਰਿਵਾਰ ਲਈ ਕੰਮ ਕਰਦਾ ਸੀ ਅਤੇ ਉਸ ਦਾ ਉਨ੍ਹਾਂ ਨਾਲ ਪੁਰਾਣਾ ਵਿਵਾਦ ਸੀ। ਮਰਸਡ ਕਾਉਂਟੀ ਸ਼ੈਰਿਫ ਨੇ ਇਹ ਜਾਣਕਾਰੀ ਦਿੱਤੀ। ਸ਼ੈਰਿਫ ਨੇ ਇਸ ਨੂੰ "ਬਹੁਤ ਹੀ ਘਿਣਾਉਣੀ" ਕਾਰਵਾਈ ਕਿਹਾ। ਮਰਸਡ ਕਾਉਂਟੀ ਸ਼ੈਰਿਫ ਵਰਨ ਵਾਰਨੇਕੇ ਨੇ ਵੀਰਵਾਰ ਨੂੰ ਕਿਹਾ ਕਿ ਮਾਰੇ ਗਏ ਸਿੱਖ ਪਰਿਵਾਰ ਦੇ ਰਿਸ਼ਤੇਦਾਰ ਇਸ ਘਟਨਾ ਤੋਂ ਡੂੰਘੇ ਸਦਮੇ ਅਤੇ ਦੁਖੀ ਹਨ। ਜਾਂਚਕਰਤਾਵਾਂ ਨੇ ਸ਼ੱਕੀ ਦੇ ਖ਼ਿਲਾਫ਼ ਇਕ ਮਾਮਲਾ ਤਿਆਰ ਕੀਤਾ ਹੈ ਅਤੇ ਉਸਦੇ ਇੱਕ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਪਹਿਲਾਂ ਵੀ ਇੱਕ ਮਾਮਲੇ ਵਿੱਚ ਸਜ਼ਾ ਹੋ ਚੁੱਕੀ ਹੈ। ਉਸ ਨੇ ਅਗਵਾ ਤੋਂ ਇਕ ਦਿਨ ਬਾਅਦ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਸ਼ੈਰਿਫ ਵਾਰਨੇਕੇ ਨੇ ਐਸੋਸੀਏਟਡ ਪ੍ਰੈਸ ਨੂੰ ਦੱਸਿਆ: “ਪੀੜਤ ਪਰਿਵਾਰ ਦੇ ਰਿਸ਼ਤੇਦਾਰ ਸੋਗ ਵਿੱਚ ਹਨ। ਸਾਨੂੰ ਉਨ੍ਹਾਂ ਨੂੰ ਦਿਖਾਉਣਾ ਹੋਵੇਗਾ ਕਿ ਅਸੀਂ ਉਨ੍ਹਾਂ ਨੂੰ ਨਿਆਂ ਦਿਵਾਵਾਂਗੇ।"

ਇਹ ਵੀ ਪੜ੍ਹੋ: ਕੈਨੇਡਾ 'ਚ ਭਾਰਤੀਆਂ ਦੇ ਨੌਕਰੀ ਕਰਨ 'ਤੇ ਪਾਬੰਦੀ! ਵਿਦਿਆਰਥੀਆਂ ਨੂੰ ਪੂਰੀ ਕਰਨੀ ਪਵੇਗੀ ਇਹ ਸ਼ਰਤ

PunjabKesari

ਉਨ੍ਹਾਂ ਨੇ ਦੱਸਿਆ ਕਿ ਸ਼ੱਕੀ ਜੀਸਸ ਮੈਨੁਅਲ ਸਾਲਗਾਡੋ (48) ਅਜੇ ਵੀ (ਵੀਰਵਾਰ ਨੂੰ) ਹਸਪਤਾਲ ਵਿੱਚ ਦਾਖ਼ਲ ਹੈ। ਸਰਕਾਰੀ ਵਕੀਲ ਉਸ ਨੂੰ ਮੌਤ ਦੀ ਸਜ਼ਾ ਦੀ ਮੰਗ ਕਰਨਗੇ। ਸ਼ੈਰਿਫ ਨੇ ਇਸ ਨੂੰ ਆਪਣੇ 43 ਸਾਲਾਂ ਦੇ ਕਾਰਜਕਾਲ ਵਿੱਚ ਸਭ ਤੋਂ ਘਿਨਾਉਣੇ ਅਪਰਾਧਾਂ ਵਿੱਚੋਂ ਇੱਕ ਦੱਸਿਆ ਹੈ। ਉਨ੍ਹਾਂ ਨੇ ਸਾਲਗਾਡੋ ਦੇ ਕਥਿਤ ਸਾਥੀ ਨੂੰ ਖ਼ੁਦ ਨੂੰ ਪੁਲਸ ਦੇ ਹਵਾਲੇ ਕਰਨ ਲਈ ਕਿਹਾ। ਸ਼ੈਰਿਫ ਵਾਰਨਕੇ ਨੇ ਦੱਸਿਆ ਕਿ ਪਰਿਵਾਰ ਦਾ ਮਰਸਡ ਸ਼ਹਿਰ ਵਿੱਚ ਟਰੱਕ ਦਾ ਕਾਰੋਬਾਰ ਸੀ। ਉੱਥੇ ਉਨ੍ਹਾਂ ਦੀ ਯਾਦ 'ਚ ਵੀਰਵਾਰ ਤੋਂ ਐਤਵਾਰ ਸ਼ਾਮ ਤੱਕ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਅੱਠ ਮਹੀਨੇ ਦੀ ਬੱਚੀ ਆਰੂਹੀ ਢੇਰੀ, ਉਸ ਦੀ ਮਾਂ ਜਸਲੀਨ ਕੌਰ (27), ਪਿਤਾ ਜਸਦੀਪ ਸਿੰਘ (36) ਅਤੇ ਜਸਦੀਪ ਦੇ ਭਰਾ ਅਮਨਦੀਪ ਸਿੰਘ (39) ਦੀਆਂ ਲਾਸ਼ਾਂ ਬੁੱਧਵਾਰ ਸ਼ਾਮ ਇੰਡੀਆਨਾ ਰੋਡ ਐਂਡ ਹਚਿਨਸਨ ਰੋਡ ਨੇੜੇ ਇੱਕ ਬਾਗ ਵਿੱਚੋਂ ਬਰਾਮਦ ਹੋਈਆਂ ਸਨ। ਇਨ੍ਹਾਂ ਲੋਕਾਂ ਨੂੰ ਸੋਮਵਾਰ ਨੂੰ ਅਗਵਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਅਮਰੀਕਾ 'ਚ ਪੰਜਾਬੀ ਪਰਿਵਾਰ ਨੂੰ ਅਗਵਾ ਕਰਨ ਦੀ ਵੀਡੀਓ ਆਈ ਸਾਹਮਣੇ, ਵੇਖੋ ਕਿਵੇਂ ਦਿੱਤਾ ਵਾਰਦਾਤ ਨੂੰ ਅੰਜਾਮ

ਜਨਤਕ ਰਿਕਾਰਡਾਂ ਦੇ ਅਨੁਸਾਰ, ਪਰਿਵਾਰ ਯੂਨੀਸਨ ਟਰੱਕਿੰਗ ਇੰਕ ਦਾ ਮਾਲਕ ਸੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਇੱਕ ਪਾਰਕਿੰਗ ਵਿੱਚ ਇੱਕ ਦਫ਼ਤਰ ਖੋਲ੍ਹਿਆ ਸੀ। ਸ਼ੈਰਿਫ ਨੇ ਦੱਸਿਆ ਕਿ ਸ਼ੱਕੀ ਸਾਲਗਾਡੋ ਅਤੇ ਪਰਿਵਾਰ ਵਿਚਾਲੇ ਕਰੀਬ ਇਕ ਸਾਲ ਤੋਂ ਪੁਰਾਣਾ ਵਿਵਾਦ ਸੀ। ਸਾਲਗਾਡੋ ਨੇ ਉੱਥੇ ਕੀ ਕੰਮ ਕੀਤਾ ਅਤੇ ਕਿੰਨਾ ਸਮਾਂ ਉੱਥੇ ਕੰਮ ਕੀਤਾ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਵਾਰਨੇਕੇ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਸੋਮਵਾਰ ਸਵੇਰੇ ਅਗਵਾ ਹੋਣ ਦੇ ਇੱਕ ਘੰਟੇ ਦੇ ਅੰਦਰ ਹੀ ਪਰਿਵਾਰ ਦਾ ਕਤਲ ਕਰ ਦਿੱਤਾ ਗਿਆ ਸੀ। ਸ਼ੈਰਿਫ ਦੇ ਦਫ਼ਤਰ ਅਨੁਸਾਰ, ਸ਼ੱਕੀ ਦੇ ਪਰਿਵਾਰ ਨੇ ਅਧਿਕਾਰੀਆਂ ਨੂੰ ਦੱਸਿਆ ਸੀ ਕਿ ਸਾਲਗਾਡੋ ਨੇ ਸਿੱਖ ਪਰਿਵਾਰ ਨੂੰ ਅਗਵਾ ਕਰਨ ਦੀ ਗੱਲ ਕਬੂਲ ਕੀਤੀ ਹੈ। ਕੈਲੀਫੋਰਨੀਆ ਦੇ ਸੁਧਾਰ ਅਤੇ ਮੁੜ ਵਸੇਬਾ ਵਿਭਾਗ ਦੇ ਅਨੁਸਾਰ, ਸ਼ੱਕੀ ਸਾਲਗਾਡੋ ਨੂੰ ਪਹਿਲਾਂ ਵੀ ਡਕੈਤੀ ਦੇ ਇੱਕ ਮਾਮਲੇ ਵਿਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ। ਉਸ ਨੂੰ 11 ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ 2015 ਵਿੱਚ ਰਿਹਾਅ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬੀ ਪਰਿਵਾਰ ਦੇ ਕਤਲ ਮਗਰੋਂ ਹੁਣ ਅਮਰੀਕਾ 'ਚ ਇਕ ਹੋਰ ਭਾਰਤੀ ਵਿਦਿਆਰਥੀ ਨੂੰ ਉਤਾਰਿਆ ਮੌਤ ਦੇ ਘਾਟ


cherry

Content Editor

Related News