ਹੈਰੋਇਨ ਦੀ ਤਸਕਰੀ, ਸ਼੍ਰੀਲੰਕਾ ''ਚ ਪਾਕਿਸਤਾਨੀ ਨਾਗਰਿਕ ਗ੍ਰਿਫਤਾਰ

10/14/2018 5:04:40 PM

ਕੋਲੰਬੋ (ਭਾਸ਼ਾ)- ਸ਼੍ਰੀਲੰਕਾ ਦੀ ਰਾਜਧਾਨੀ ਕੋਲੰਬੋ ਦੇ ਭੰਡਾਰਨਾਇਕੇ ਕੌਮਾਂਤਰੀ ਹਵਾਈ ਅੱਡੇ 'ਤੇ ਇਕ ਪਾਕਿਸਤਾਨੀ ਨਾਗਰਿਕ ਨੂੰ ਹੈਰੋਇਨ ਦੀ ਤਸਕਰੀ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਤਕਰੀਬਨ ਤਿੰਨ ਕਰੋੜ ਰੁਪਏ ਦੱਸੀ ਜਾ ਰਹੀ ਹੈ। ਕੋਲੰਬੋ ਪੇਜ ਦੀ ਖਬਰ ਮੁਤਾਬਕ 39 ਸਾਲਾ ਸ਼ੱਕੀ ਵਿਅਕਤੀ ਕਤਰ ਤੋਂ ਇਥੇ ਆਇਆ ਸੀ।

ਪੁਲਸ ਨਾਰਕੋਟਿਕ ਬਿਊਰੋ ਨੂੰ ਉਸ ਦੇ ਥੈਲੇ ਵਿਚੋਂ 2.42 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ ਤਿੰਨ ਕਰੋੜ ਰੁਪਏ ਹੋਣ ਦਾ ਖਦਸ਼ਾ ਹੈ। ਫਿਲਹਾਲ ਉਸ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।