ਪਾਕਿਸਤਾਨ ਦੇ ਲਾਹੌਰ ਹਵਾਈ ਅੱਡੇ ''ਤੇ ਸ਼ੱਕੀ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨਾਕਾਮ

03/22/2017 6:11:54 PM

ਲਾਹੌਰ— ਪਾਕਿਸਤਾਨ ਦੇ ਲਾਹੌਰ ਕੌਮਾਂਤਰੀ ਹਵਾਈ ਅੱਡੇ ''ਤੇ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਬੁੱਧਵਾਰ ਨੂੰ ਸ਼ੱਕੀ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਹਵਾਈ ਅੱਡੇ ''ਤੇ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਇਕ ਕਾਰ ''ਚੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਅਲਾਮਾ ਇਕਬਾਲ ਕੌਮਾਂਤਰੀ ਹਵਾਈ ਅੱਡੇ ''ਤੇ ਨਿਯਮਿਤ ਨਿਰੀਖਣ ਦੌਰਾਨ ਇਕ ਕਾਰ ਨੂੰ ਰੋਕਿਆ ਅਤੇ ਜਾਂਚ ਦੌਰਾਨ ਉਸ ''ਚੋਂ ਹਥਿਆਰ ਅਤੇ ਵੱਡੀ ਮਾਤਰਾ ਵਿਚ ਗੋਲੀਆਂ ਬਰਾਮਦ ਕੀਤੀਆਂ ਗਈਆਂ। 
ਸੁੱਰਖਿਆ ਕਰਮਚਾਰੀਆਂ ਨੇ ਕਾਰ ''ਚੋਂ 0.223 ਬੋਰ ਦੀ ਇਕ ਰਾਈਫਲ, 7 ਰਸਾਲੇ ਅਤੇ ਦਰਜਨਾਂ ਗੋਲੀਆਂ ਬਰਾਮਦ ਕੀਤੀਆਂ। ਕਾਰ ਚਾਲਕ ਲਾਹੌਰ ਦਾ ਰਹਿਣ ਵਾਲਾ ਹੈ, ਉਸ ਨੂੰ ਹਿਰਾਸਤ ''ਚ ਲੈ ਲਿਆ ਗਿਆ ਹੈ ਅਤੇ ਉਸ ਨੂੰ ਅੱਗੇ ਦੀ ਪੁੱਛ-ਗਿੱਛ ਕੀਤੀ ਲਈ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਦੱਸਣ ਯੋਗ ਹੈ ਕਿ ਪਾਕਿਸਤਾਨ ''ਚ ਪਿਛਲੇ ਮਹੀਨੇ ਹੋਏ ਆਤਮਘਾਤੀ ਹਮਲਿਆਂ ਤੋਂ ਬਾਅਦ ਪਾਕਿਸਤਾਨੀ ਫੌਜ ਨੇ ਦੇਸ਼ ਭਰ ''ਚ ''ਰਾਦ-ਉਲ-ਫਸਾਦ'' ਆਪਰੇਸ਼ਨ ਸ਼ੁਰੂ ਕੀਤਾ ਹੋਇਆ ਹੈ।

Tanu

News Editor

Related News