ਸਵੀਡਨ ਦੇ ਪ੍ਰਧਾਨ ਮੰਤਰੀ ਨੇ ਨਵੰਬਰ ''ਚ ਅਹੁਦਾ ਛੱਡਣ ਦਾ ਕੀਤਾ ਐਲਾਨ

Monday, Aug 23, 2021 - 02:16 AM (IST)

ਸਵੀਡਨ ਦੇ ਪ੍ਰਧਾਨ ਮੰਤਰੀ ਨੇ ਨਵੰਬਰ ''ਚ ਅਹੁਦਾ ਛੱਡਣ ਦਾ ਕੀਤਾ ਐਲਾਨ

ਸਟਾਕਹੋਮ-ਸਵੀਡਨ ਦੇ ਪ੍ਰਧਾਨ ਮੰਤਰੀ ਸਟੀਫਨ ਲੋਫਵੇਨ ਨੇ ਐਤਵਾਰ ਨੂੰ ਕਿਹਾ ਕਿ ਉਹ ਨਵੰਬਰ 'ਚ ਆਪਣਾ ਅਹੁਦਾ ਛੱਡ ਦੇਣਗੇ। ਸਾਲ 2014 ਤੋਂ ਪ੍ਰਧਾਨ ਮੰਤਰੀ ਅਹੁਦਾ ਸੰਭਾਲ ਰਹੇ ਲੋਫਵੇਨ ਨੇ ਇਹ ਵੀ ਐਲਾਨ ਕੀਤਾ ਕਿ ਉਹ ਨਵੰਬਰ 'ਚ ਹੀ ਸੋਸ਼ਲ ਡੈਮੋਕ੍ਰੇਟਿਕ ਪਾਰਟੀ ਦੇ ਮੁਖੀ ਦਾ ਅਹੁਦਾ ਵੀ ਛੱਡ ਦੇਣਗੇ। ਉਨ੍ਹਾਂ ਨੇ ਅਗਲੇ ਸਾਲ ਦੀਆਂ ਆਮ ਚੋਣਾਂ ਤੋਂ ਪਹਿਲਾਂ ਆਪਣੇ ਸਾਲਾਨਾ ਗਰਮੀਆਂ ਦੇ ਭਾਸ਼ਣ ਦੌਰਾਨ ਇਹ ਐਲਾਨ ਕੀਤਾ। ਇਸ ਸਾਲ ਦੀ ਸ਼ੁਰੂਆਤ 'ਚ ਸੰਸਦ 'ਚ ਬਹੁਮਤ ਸਾਬਤ ਨਾ ਕਰ ਪਾਉਣ ਵਾਲੇ ਲੋਫਵੇਨ ਪਹਿਲਾਂ ਸਵੀਡੀਸ਼ ਨੇਤਾ ਹਨ।

ਇਹ ਵੀ ਪੜ੍ਹੋ : ਨਿਊਯਾਰਕ ਦੇ ਮੇਅਰ ਨੇ ਤੂਫਾਨ ਹੈਨਰੀ ਦੇ ਕਾਰਨ ਕੀਤਾ ਐਮਰਜੈਂਸੀ ਦੀ ਸਥਿਤੀ ਦਾ ਐਲਾਨ

ਲੋਫਵੇਨ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਨੂੰ ਸੂਚਿਤ ਕੀਤਾ ਸੀ, ਮੈਂ ਨਵੰਬਰ 'ਚ ਪਾਰਟੀ ਪ੍ਰਧਾਨ ਵਜੋਂ ਆਪਣਾ ਅਹੁਦਾ ਛੱਡਣਾ ਚਾਹੁੰਦਾ ਹਾਂ ਅਤੇ ਪ੍ਰਧਾਨ ਮੰਤਰੀ ਦਾ ਅਹੁਦਾ ਵੀ ਛੱਡਣਾ ਚਾਹੁੰਦਾ ਹਾਂ। ਹਾਲਾਂਕਿ, ਇਹ ਤੁਰੰਤ ਸਪੱਸ਼ਟ ਨਹੀਂ ਹੋਇਆ ਹੈ ਕਿ ਲੋਫਵੇਨ ਦਾ ਉੱਤਰਾ ਅਧਿਕਾਰੀ ਕੌਣ ਹੋਵੇਗਾ? ਉਹ 2012 ਤੋਂ ਪਾਰਟੀ ਮੁਖੀ ਰਹੇ ਹਨ ਜੋ ਕਿ ਸਵੀਡਨ ਦੀ ਸਭ ਤੋਂ ਵੱਡੀ ਪਾਰਟੀ ਹੈ ਅਤੇ ਇਸ ਦੇ ਕੋਲ ਮੌਜੂਦਾ ਸਮੇਂ 'ਚ ਸੰਸਦ ਦੀਆਂ 349 ਸੀਟਾਂ 'ਚੋਂ 100 ਸੀਟਾਂ ਹਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News