ਸਿਡਨੀ 'ਚ 44 ਸਾਲਾ ਵਿਅਕਤੀ 'ਤੇ ਹਮਲਾ, ਹਾਲਤ ਗੰਭੀਰ

Saturday, Jun 23, 2018 - 11:00 AM (IST)

ਸਿਡਨੀ 'ਚ 44 ਸਾਲਾ ਵਿਅਕਤੀ 'ਤੇ ਹਮਲਾ, ਹਾਲਤ ਗੰਭੀਰ

ਸਿਡਨੀ— ਦੱਖਣੀ-ਪੱਛਮੀ ਸਿਡਨੀ ਵਿਚ ਅੱਜ ਸਵੇਰੇ ਇਕ 44 ਸਾਲਾ ਵਿਅਕਤੀ 'ਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਵਿਅਕਤੀ 'ਤੇ ਪਿੱਛੋਂ ਦੀ ਕੀਤਾ ਗਿਆ ਸੀ, ਜਿਸ ਕਾਰਨ ਉਸ ਦੇ ਸਿਰ ਵਿਚ ਸੱਟ ਲੱਗ ਗਈ ਅਤੇ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਪੁਲਸ ਦਾ ਮੰਨਣਾ ਹੈ ਕਿ ਇਹ ਹਮਲਾ ਉਸ ਸਮੇਂ ਕੀਤਾ ਗਿਆ, ਜਦੋਂ ਉਕਤ ਵਿਅਕਤੀ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਅੱਧੀ ਰਾਤ ਨੂੰ ਕਰੀਬ 1 ਵੱਜ ਕੇ 50 ਮਿੰਟ 'ਤੇ ਕੰਮ ਤੋਂ ਛੁੱਟੀ ਕਰ ਕੇ ਘਰ ਵਾਪਸ ਜਾ ਰਿਹਾ ਸੀ। ਸਿਰ ਵਿਚ ਸੱਟ ਲੱਗਣ ਤੋਂ ਬਾਅਦ ਵੀ ਉਕਤ ਵਿਅਕਤੀ ਨੇ ਹਿਮਤ ਨਹੀਂ ਹਾਰੀ ਅਤੇ ਉਹ ਘਰ ਪਹੁੰਚਣ ਵਿਚ ਕਾਮਯਾਬ ਰਿਹਾ, ਜਿੱਥੇ ਉਸ ਨੇ ਆਪਣੀ ਪਤਨੀ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਔਰਤ ਨੇ ਤੁਰੰਤ ਪੁਲਸ ਨੂੰ ਫੋਨ ਕੀਤਾ ਅਤੇ ਥੋੜ੍ਹੀ ਦੇਰ ਬਾਅਦ ਪੁਲਸ ਉਨ੍ਹਾਂ ਦੇ ਘਰ ਪਹੁੰਚ ਗਈ।
ਦੱਸਿਆ ਜਾ ਰਿਹਾ ਹੈ ਕਿ ਪੀੜਤ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਹੈ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਥੇ ਹੀ ਪੁਲਸ ਇਸ ਘਟਨਾ ਨੂੰ ਲੁੱਟਖੋਹ ਦੇ ਨਜ਼ਰੀਏ ਤੋਂ ਦੇਖ ਰਹੀ ਹੈ ਅਤੇ ਸਬੂਤ ਇਕੱਠੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਬਾਰੇ ਜਾਣਕਾਰੀ ਹੈ ਤਾਂ ਉਹ ਸਾਡੇ ਨਾਲ ਸੰਪਰਕ ਕਰ ਸਕਦਾ ਹੈ।


Related News