ਸੀਰੀਆ ''ਤੇ ਅੰਤਿਮ ਫੈਸਲਾ ਅਜੇ ਨਹੀਂ: ਅਮਰੀਕਾ

Friday, Apr 13, 2018 - 09:42 AM (IST)

ਸੀਰੀਆ ''ਤੇ ਅੰਤਿਮ ਫੈਸਲਾ ਅਜੇ ਨਹੀਂ: ਅਮਰੀਕਾ

ਵਾਸ਼ਿੰਗਟਨ(ਭਾਸ਼ਾ)— ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੀਰੀਆ ਦੇ ਹਾਲਾਤ ਨੂੰ ਲੈ ਕੇ ਰਾਸ਼ਟਰੀ ਸੁਰੱਖਿਆ ਦਲ ਨਾਲ ਬੈਠਕ ਕੀਤੀ ਅਤੇ ਇਸ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਦਫਤਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸੀਰੀਆ 'ਤੇ ਅੰਤਿਮ ਫੈਸਲਾ ਅਜੇ ਨਹੀਂ ਹੋਇਆ ਹੈ।
ਰਾਸ਼ਟਰਪਤੀ ਦਫਤਰ ਵੱਲੋਂ ਕੱਲ ਜਾਰੀ ਬਿਆਨ ਵਿਚ ਕਿਹਾ ਗਿਆ, 'ਸੀਰੀਆ 'ਤੇ ਆਖਰੀ ਫੈਸਲਾ ਅਜੇ ਨਹੀਂ ਹੋਇਆ ਹੈ। ਖੁਫੀਆ ਵਿਭਾਗ ਤੋਂ ਸਾਨੂੰ ਲਗਾਤਾਰ ਜਾਣਕਾਰੀਆਂ ਮਿਲ ਰਹੀਆਂ ਹਨ ਅਤੇ ਅਸੀਂ ਆਪਣੇ ਸਹਿਯੋਗੀਆਂ ਨਾਲ ਵੀ ਗੱਲਬਾਤ ਕਰ ਰਹੇ ਹਨ।' ਇਸ ਸਬੰਧ ਵਿਚ ਟਰੰਪ ਨੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਨ ਨਾਲ ਵੀ ਗੱਲ ਕੀਤੀ ਹੈ।


Related News