ਸੀਰੀਆ ਦੇ ਅਸਲਾ ਡਿਪੂ ਵਿਚ ਧਮਾਕਾ ; 6 ਦੀ ਮੌਤ, 70 ਤੋਂ ਵੱਧ ਜ਼ਖਮੀ
Friday, Jul 25, 2025 - 11:40 AM (IST)

ਇੰਟਰਨੈਸ਼ਨਲ ਡੈਸਕ- ਸੀਰੀਆ ਦੇ ਉੱਤਰ-ਪੱਛਮੀ ਸ਼ਹਿਰ ਇਦਲਿਬ ਵਿਚ ਵੀਰਵਾਰ ਨੂੰ ਇਕ ਅਸਲਾ ਡਿਪੂ ਵਿਚ ਹੋਏ ਧਮਾਕੇ ਵਿਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 71 ਤੋਂ ਜ਼ਿਆਦਾ ਜ਼ਖਮੀ ਹਨ। ਪੀੜਤਾਂ ਦੀ ਗਿਣਤੀ ਅਜੇ ਵੀ ਜਾਰੀ ਹੈ।
ਸਥਾਨਕ ਲੋਕਾਂ ਨੇ ਮੀਡੀਆ ਨੂੰ ਦੱਸਿਆ ਕਿ ਇਦਲਿਬ ਦੇ ਉੱਤਰ ਵਿਚ ਮਰਾਤ ਮਿਸਰੀਨ ਕਸਬੇ ’ਚ ਇਹ ਧਮਾਕਾ ਹੋਇਆ। ਐਮਰਜੈਂਸੀ ਟੀਮ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਬਹੁਤ ਸਾਰੇ ਲੋਕ ਅਜੇ ਵੀ ਮਲਬੇ ਵਿਚ ਫਸੇ ਹੋਏ ਹਨ, ਬਚਾਅ ਟੀਮਾਂ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਉਥੇ ਹੀ, ਕੁਝ ਮੀਡੀਆ ਰਿਪੋਰਟਾਂ ਨੇ ਅੰਦਾਜ਼ਾ ਲਾਇਆ ਹੈ ਕਿ ਇਹ ਧਮਾਕਾ ਇਜ਼ਰਾਈਲੀ ਹਵਾਈ ਹਮਲੇ ਕਾਰਨ ਹੋਇਆ ਹੈ।
ਇਹ ਵੀ ਪੜ੍ਹੋ- ਟਰੰਪ ਦੇ ਗਲ਼ੇ ਦੀ ਹੱਡੀ ਬਣੀ Epstein Files ! ਜਾਣੋ ਆਖ਼ਿਰ ਕੀ ਹੈ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e