ਸੀਰੀਆ ਦੇ ਰਾਸ਼ਟਰਪਤੀ ਅਸਦ ਨੇ ਈਰਾਨ ਦੇ ਚੋਟੀ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

Sunday, May 08, 2022 - 06:43 PM (IST)

ਤਹਿਰਾਨ-ਸੀਰੀਆ ਦੇ ਰਾਸ਼ਟਰਪਤੀ ਬਸਰ ਅਸਦ ਐਤਵਾਰ ਨੂੰ ਈਰਾਨ ਦੀ ਯਾਤਰਾ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਈਰਾਨ ਦੇ ਚੋਟੀ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਈਰਾਨ ਦੀ ਮੀਡੀਆ ਵੱਲੋਂ ਇਹ ਜਾਣਕਾਰੀ ਦਿੱਤੀ ਗਈ। ਸੀਰੀਆ 'ਚ ਸਾਲ 2011 'ਚ ਗ੍ਰਹਿ ਯੁੱਧ ਦੀ ਸ਼ੁਰੂਆਤ ਤੋਂ ਬਾਅਦ ਤੋਂ ਅਸਦ ਦੂਜੀ ਵਾਰ ਈਰਾਨ ਦੀ ਯਾਤਰਾ 'ਤੇ ਹਨ।

ਇਹ ਵੀ ਪੜ੍ਹੋ :-ਲੁੱਟ-ਖੋਹ ਦੇ ਮਾਮਲੇ ’ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਕੈਦ

ਸਥਾਨਕ ਮੀਡੀਆ ਦੀ ਰਿਪੋਰਟ ਮੁਤਾਬਕ ਅਸਦ ਨੇ ਐਤਵਾਰ ਨੂੰ ਸਰਵਉੱਚ ਨੇਤਾ ਅਯਾਤੁੱਲਾ ਅਲੀ ਖਾਮਨੇਈ ਅਤੇ ਰਾਸ਼ਟਰਪਤੀ ਇਬ੍ਰਾਹਿਮ ਰਈਸੀ ਨਾਲ ਮੁਲਾਕਾਤ ਕੀਤੀ। ਬਾਅਦ 'ਚ ਅਸਦ ਸੀਰੀਆ ਲਈ ਰਵਾਨਾ ਹੋ ਗਏ। ਰਿਪੋਰਟ ਮੁਤਾਬਕ, ਦੋਵਾਂ ਦੇਸ਼ਾਂ ਦੇ ਨੇਤਾਵਾਂ ਦਰਮਿਆਨ ਹੋਈ ਬੈਠਕ ਦਾ ਵੇਰਵਾ ਬਾਅਦ 'ਚ ਸਾਂਝਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਸਦ ਨੇ ਫ਼ਰਵਰੀ 2019 'ਚ ਈਰਾਨ ਦੀ ਯਾਤਰਾ ਕੀਤੀ ਸੀ। ਈਰਾਨ ਨੂੰ ਸੀਰੀਆ ਦਾ ਸਮਰਥਕ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ :- ਹਿੰਦੂ ਔਰਤ ਨੂੰ ਅਗਵਾ ਕਰਕੇ ਜ਼ਬਰਦਸਤੀ ਕੀਤਾ ਨਿਕਾਹ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News