ਸੀਰੀਆ ਨੇ ਚੀਨ ਦੇ ਰਾਸ਼ਟਰੀ ਸੁਰੱਖਿਆ ਕਾਨੂੰਨ ਪੇਸ਼ ਕਰਨ ਦੇ ਫੈਸਲੇ ਦਾ ਕੀਤਾ ਸਮਰਥਨ

Monday, Jun 01, 2020 - 09:13 PM (IST)

ਸੀਰੀਆ ਨੇ ਚੀਨ ਦੇ ਰਾਸ਼ਟਰੀ ਸੁਰੱਖਿਆ ਕਾਨੂੰਨ ਪੇਸ਼ ਕਰਨ ਦੇ ਫੈਸਲੇ ਦਾ ਕੀਤਾ ਸਮਰਥਨ

ਦਮਿਸ਼ਕ - ਸੀਰੀਆ ਨੇ ਹਾਂਗਕਾਂਗ ਲਈ ਰਾਸ਼ਟਰੀ ਸੁਰੱਖਿਆ ਕਾਨੂੰਨ ਪੇਸ਼ ਕਰਨ ਦੇ ਚੀਨ ਦੇ ਫੈਸਲੇ ਦਾ ਸਮਰਥਨ ਕੀਤਾ ਹੈ। ਸਥਾਨਕ ਮੀਡੀਆ ਰਿਪੋਰਟ ਵਿਚ ਆਖਿਆ ਗਿਆ ਹੈ ਕਿ ਸੀਰੀਆ ਦੇ ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਚੀਨ ਦੇ ਉਸ ਬਿਆਨ ਦਾ ਸਮਰਥਨ ਕੀਤਾ, ਜਿਸ ਵਿਚ ਆਖਿਆ ਗਿਆ ਸੀ ਕਿ ਚੀਨ ਦੇ ਅੰਦਰੂਨੀ ਮਾਮਲਿਆਂ ਵਿਚ ਕਿਸੇ ਵੀ ਬਾਹਰੀ ਦੇਸ਼ ਦੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਮਰੀਕਾ ਵੱਲੋਂ ਦਖਲਅੰਦਾਜ਼ੀ ਦਾ ਯਤਨ ਅੰਤਰਰਾਸ਼ਟਰੀ ਕਾਨੂੰਨ ਦਾ ਉਲੰਘਣ ਹੈ।

ਮੰਤਰਾਲੇ ਨੇ ਕਿਹਾ ਕਿ ਕਿਸੇ ਵੀ ਦੇਸ਼ ਨੂੰ ਹੋਰ ਦੇਸ਼ਾਂ ਦੇ ਅੰਦਰੂਨੀ ਮਾਮਲਿਆਂ ਵਿਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਇਸ ਵਿਚ  ਚੀਨ ਦੀ ਹਕੂਮਤ ਅਤੇ ਖੇਤਰੀ ਅਖੰਡਤਾ 'ਤੇ ਜ਼ੋਰ ਦਿੰਦੇ ਹੋਏ ਸਾਰੇ ਦੇਸ਼ਾਂ ਤੋਂ ਇਕ-ਚੀਨ ਨੀਤੀ ਦਾ ਸਨਮਾਨ ਕਰਨ ਦੀ ਅਪੀਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਚੀਨ ਦੀ 13ਵੀਂ ਰਾਸ਼ਟਰੀ ਪੀਪਲਸ ਕਾਂਗਰਸ ਨੇ ਸੰਸਦ ਵਿਚ ਹਾਂਗਕਾਂਗ ਵਿਚ ਨਵਾਂ ਰਾਸ਼ਟਰੀ ਸੁਰੱਖਿਆ ਕਾਨੂੰਨ ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਸੀ। ਉਥੇ ਹੀ ਅਮਰੀਕਾ, ਬਿ੍ਰਟੇਨ, ਫਰਾਂਸ, ਜਰਮਨੀ, ਕੈਨੇਡਾ ਸਮੇਤ ਦੁਨੀਆ ਦੇ ਹੋਰ ਕਈ ਦੇਸ਼ਾਂ ਦੇ ਚੀਨ ਦੇ ਇਸ ਕਾਨੂੰਨ ਦੀ ਨਿੰਦਾ ਕੀਤੀ ਹੈ।


author

Khushdeep Jassi

Content Editor

Related News