ਤਾਈਵਾਨ: ਗੋਲਫ ਉਪਕਰਣ ਬਣਾਉਣ ਵਾਲੀ ਫੈਕਟਰੀ ''ਚ ਧਮਾਕਾ, 1 ਦੀ ਮੌਤ, 100 ਜ਼ਖਮੀ

Saturday, Sep 23, 2023 - 10:07 AM (IST)

ਤਾਈਵਾਨ: ਗੋਲਫ ਉਪਕਰਣ ਬਣਾਉਣ ਵਾਲੀ ਫੈਕਟਰੀ ''ਚ ਧਮਾਕਾ, 1 ਦੀ ਮੌਤ, 100 ਜ਼ਖਮੀ

ਤਾਈਪੇ-ਸ਼ੁੱਕਰਵਾਰ ਨੂੰ ਦੱਖਣੀ ਤਾਈਵਾਨ ਵਿੱਚ ਇੱਕ ਗੋਲਫ ਉਪਕਰਣ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ ਹੋ ਗਿਆ। ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 10 ਲੋਕ ਲਾਪਤਾ ਹੋ ਗਏ। ਨਿਊਜ਼ ਏਜੰਸੀ ਰਾਇਟਰਜ਼ ਨੇ ਸਰਕਾਰ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।  ਤਾਈਵਾਨ ਦੇ ਅੱਗ ਬੁਝਾਊ ਵਿਭਾਗ ਨੇ ਕਿਹਾ ਕਿ ਪਿੰਗਤੁੰਗ ਕਾਉਂਟੀ ਵਿੱਚ ਇੱਕ ਉਦਯੋਗਿਕ ਖੇਤਰ ਵਿੱਚ ਇੱਕ ਪਲਾਂਟ ਵਿੱਚ ਅੱਗ ਲੱਗ ਗਈ।

ਇਹ ਵੀ ਪੜ੍ਹੋ: ਭਾਰਤ ਨਾਲ ਤਣਾਅ ਦੌਰਾਨ ਜਸਟਿਨ ਟਰੂਡੋ ਨੂੰ ਵੱਡਾ ਝਟਕਾ, ਸਰਕਾਰ 'ਤੇ ਮੰਡਰਾਉਣ ਲੱਗਾ ਖ਼ਤਰਾ
ਹਾਦਸੇ 'ਚ ਹੋਏ 100 ਲੋਕ ਜ਼ਖਮੀ 
ਅੱਗ ਬੁਝਾਊ ਵਿਭਾਗ ਮੁਤਾਬਕ ਇਸ ਘਟਨਾ 'ਚ ਕਰੀਬ 100 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਾਇਰ ਵਿਭਾਗ ਨੇ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਫਾਇਰ ਫਾਈਟਰ ਦੇ ਰੂਪ 'ਚ ਹੋਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Aarti dhillon

Content Editor

Related News