ਤਾਈਵਾਨ ਨੇ ਚੀਨ ਨੂੰ ਕੋਵਿਡ ਨਾਲ ਨਜਿੱਠਣ ਲਈ ਮਦਦ ਦੀ ਕੀਤੀ ਪੇਸ਼ਕਸ਼

Monday, Jan 02, 2023 - 11:51 AM (IST)

ਤਾਈਵਾਨ ਨੇ ਚੀਨ ਨੂੰ ਕੋਵਿਡ ਨਾਲ ਨਜਿੱਠਣ ਲਈ ਮਦਦ ਦੀ ਕੀਤੀ ਪੇਸ਼ਕਸ਼

ਤਾਈਪੇ/ਬੀਜਿੰਗ (ਏ.ਐੱਨ.ਆਈ.)- ਚੀਨ ਵੱਲੋਂ ਜ਼ੀਰੋ-ਕੋਵਿਡ ਰੁਖ਼ ਨੂੰ ਨਰਮ ਕਰਨ ਤੋਂ ਬਾਅਦ ਤਾਈਵਾਨ ਨੇ ਐਤਵਾਰ ਨੂੰ ਕੋਵਿਡ-19 ਦੇ ਮਾਮਲਿਆਂ ਵਿਚ ਵਾਧੇ ਵਿਰੁੱਧ ਲੜਨ ਵਿਚ ਚੀਨ ਦੀ ਮਦਦ ਕਰਨ ਦੀ ਪੇਸ਼ਕਸ਼ ਕੀਤੀ। ਇਕ ਡਾਟਾ ਫਰਮ ਅਨੁਸਾਰ ਚੀਨ ਵਿਚ ਕੋਵਿਡ ਕਾਰਨ ਹੋਣ ਵਾਲੀਆਂ ਮੌਤਾਂ ਵਿਚ ਪ੍ਰਤੀ ਦਿਨ 9,000 ਲੋਕਾਂ ਦਾ ਵਾਧਾ ਹੋਇਆ ਹੈ।

ਤਾਈਵਾਨ ਦੇ ਰਾਸ਼ਟਰਪਤੀ ਤਸਾਈ ਇੰਗ-ਵੇਨ ਨੇ ਕਿਹਾ ਕਿ ਸਵੈ-ਸ਼ਾਸਿਤ ਲੋਕਤੰਤਰੀ ਟਾਪੂ ਕੋਵਿਡ ਦੇ ਪ੍ਰਕੋਪ ਨਾਲ ਨਜਿੱਠਣ ਵਿਚ ਮਦਦ ਕਰਨ ਲਈ ਚੀਨ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ। ਤਸਾਈ ਨੇ ਐਤਵਾਰ ਨੂੰ ਆਪਣੇ ਨਵੇਂ ਸਾਲ ਦੇ ਸੰਬੋਧਨ ’ਚ ਕਿਹਾ ਕਿ ਮਾਨਵਤਾਵਾਦੀ ਜ਼ਰੂਰਤਾਂ ਦੇ ਆਧਾਰ ’ਤੇ ਅਸੀਂ ਚੀਨ ਨੂੰ ਲੋੜ ਅਨੁਸਾਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹਾਂ ਤਾਂ ਜੋ ਵੱਧ ਤੋਂ ਵੱਧ ਲੋਕ ਮਹਾਮਾਰੀ ਤੋਂ ਛੁਟਕਾਰਾ ਪਾ ਸਕਣ ਅਤੇ ਸਿਹਤਮੰਦ ਅਤੇ ਸ਼ਾਂਤੀਪੂਰਨ ਨਵਾਂ ਸਾਲ ਮਨਾ ਸਕਣ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਸਰਕਾਰ ਨੇ ਨਵੇਂ ਸਾਲ 'ਤੇ ਵਿਦੇਸ਼ੀਆਂ ਨੂੰ ਦਿੱਤਾ ਝਟਕਾ, ਵੱਡੀ ਗਿਣਤੀ 'ਚ ਪ੍ਰਭਾਵਿਤ ਹੋਣਗੇ ਭਾਰਤੀ 

ਚੀਨ ਤੋਂ ਆਸਟ੍ਰੇਲੀਆ, ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਕੋਵਿਡ ਟੈਸਟ ਲਾਜ਼ਮੀ

ਓਧਰ ਚੀਨ, ਹਾਂਗਕਾਂਗ ਅਤੇ ਮਕਾਊ ਦੇ ਯਾਤਰੀਆਂ ਨੂੰ ਆਸਟ੍ਰੇਲੀਆ ਅਤੇ ਕੈਨੇਡਾ ਲਈ ਉਡਾਣਾਂ ਭਰਨ ਤੋਂ ਪਹਿਲਾਂ ਇਕ ਕੋਵਿਡ ਟੈਸਟ ਰਿਪੋਰਟ ਪੇਸ਼ ਕਰਨੀ ਪਵੇਗੀ, ਜੋ ਦੋ ਦਿਨਾਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ। ਯਾਤਰੀਆਂ ਨੂੰ ਇਸ ਗੱਲ ਦੀ ਪੁਸ਼ਟੀ ਹੋਣ ਤੋਂ ਬਾਅਦ ਹੀ ਜਹਾਜ਼ ’ਤੇ ਚੜ੍ਹਨ ਦਿੱਤਾ ਜਾਵੇਗਾ ਕਿ ਉਹ ਕੋਰੋਨਾ ਵਾਇਰਸ ਨਾਲ ਸੰਕਰਮਿਤ ਨਹੀਂ ਹਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News