ਅਰਜੁਨ ਐਵਾਰਡੀ ਤਜਿੰਦਰਪਾਲ ਸਿੰਘ ਤੂਰ ਤੇ ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਸਿੰਘ ਦਾ ਗਲਾਸਗੋ ''ਚ ਸਨਮਾਨ

Friday, Jul 31, 2026 - 11:44 PM (IST)

ਅਰਜੁਨ ਐਵਾਰਡੀ ਤਜਿੰਦਰਪਾਲ ਸਿੰਘ ਤੂਰ ਤੇ ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਸਿੰਘ ਦਾ ਗਲਾਸਗੋ ''ਚ ਸਨਮਾਨ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) : ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਹੋ ਰਹੀਆਂ 23ਵੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈਣ ਆਏ ਅਰਜੁਨ ਐਵਾਰਡੀ ਅਤੇ ਏਸ਼ੀਅਨ ਗੋਲਡ ਮੈਡਲਿਸਟ ਸ਼ਾਟਪੁੱਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਅਤੇ ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਸਿੰਘ ਅੱਜ ਗਲਾਸਗੋ ਦੇ ਐਲਬਰਟ ਡਰਾਈਵ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ, ਜਿੱਥੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਥਾਨਕ ਭਾਈਚਾਰੇ ਦੇ ਲੋਕਾਂ ਵੱਲੋਂ ਉਹਨਾਂ ਦਾ ਬਹੁਤ ਹੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

PunjabKesari

ਜੁਗਨੀ ਰੈਸਟੋਰੈਂਟ ਦੇ ਮਾਲਕ ਗੈਰੀ ਸੋਹਲ ਅਤੇ ਐਥਲੈਟਿਕਸ ਕੋਚ ਗੈਰੀ ਦੇ ਉੱਦਮ ਸਦਕਾ ਇਸ ਫੇਰੀ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਦੋਵੇਂ ਖਿਡਾਰੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਏ। ਇਸ ਉਪਰੰਤ ਦਲਜੀਤ ਸਿੰਘ ਦਿਲਬਰ ਨੇ ਬੋਲਦਿਆਂ ਉਹਨਾਂ ਨੂੰ ਜੀ ਆਇਆਂ ਕਿਹਾ ਅਤੇ ਦੋਵੇਂ ਖਿਡਾਰੀਆਂ ਦੀਆਂ ਪ੍ਰਾਪਤੀਆਂ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਮੱਖਣ ਸਿੰਘ ਦੀ ਅਗਵਾਈ ਵਿੱਚ ਦੋਵੇਂ ਖਿਡਾਰੀਆਂ ਨੂੰ ਸਿਰੋਪਓ ਸਾਹਿਬ ਦੀ ਬਖਸ਼ਿਸ਼ ਕੀਤੀ ਗਈ।

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੇਜਿੰਦਰਪਾਲ ਸਿੰਘ ਤੂਰ ਅਤੇ ਗੁਰਿੰਦਰਵੀਰ ਸਿੰਘ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਵੱਡੇ ਭਾਗਾਂ ਵਾਲੇ ਸਮਝਦੇ ਹਨ, ਜਿਨ੍ਹਾਂ ਨੂੰ ਭਾਈਚਾਰੇ ਦੇ ਲੋਕਾਂ ਵੱਲੋਂ ਇੰਨਾ ਪਿਆਰ ਮਿਲਿਆ। ਉਹਨਾਂ ਗਲਾਸਗੋ ਦੀ ਸੰਗਤ ਦਾ ਹਾਰਦਿਕ ਧੰਨਵਾਦ ਕਰਦਿਆਂ ਕਿਹਾ ਕਿ ਇੱਕ ਖਿਡਾਰੀ ਵਜੋਂ ਇੰਨਾ ਮਾਣ-ਸਨਮਾਨ ਦੇਣਾ ਸੰਗਤ ਦੇ ਵਡੱਪਣ ਦੀ ਨਿਸ਼ਾਨੀ ਹੈ। ਭਾਈਚਾਰੇ ਦੀ ਨਵੀਂ ਪੀੜ੍ਹੀ ਨੂੰ ਸੰਦੇਸ਼ ਦਿੰਦਿਆਂ ਉਹਨਾਂ ਕਿਹਾ ਕਿ ਉਹ ਖੇਡਾਂ ਦੇ ਲੜ ਲੱਗਣ, ਇਸ ਦੇ ਨਾਲ ਜਿੱਥੇ ਉਹ ਇੱਕ ਚੰਗੇ ਨਾਗਰਿਕ ਬਣ ਸਕਦੇ ਹਨ, ਉੱਥੇ ਨਸ਼ੇ ਵਰਗੀਆਂ ਅਲਾਮਤਾਂ ਤੋਂ ਵੀ ਛੁਟਕਾਰਾ ਮਿਲੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News