ਤਾਲਿਬਾਨ ਤੋਂ ਅਫਗਾਨਿਸਤਾਨ ਦੇ ਪ੍ਰਮੁੱਖ ਸ਼ਹਿਰਾਂ ਦੀ ਰੱਖਿਆ ਕਰਾਂਗੇ :ਅਸ਼ਰਫ ਗ਼ਨੀ
Tuesday, Aug 03, 2021 - 05:51 PM (IST)
ਕਾਬੁਲ (ਭਾਸ਼ਾ)- ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਦੇਸ਼ 'ਚ ਵਧਦੀ ਹਿੰਸਾ ਲਈ ਅਮਰੀਕੀ ਫੌਜੀਆਂ ਦੀ ਤੇਜ਼ੀ ਨਾਲ ਹੋਰ ਵਾਪਸੀ ਨੂੰ ਜ਼ਿੰਮੇਵਾਰ ਦੱਸਦਿਆਂ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਤਾਲਿਬਾਨ ਦੇ ਵਧਦੇ ਪ੍ਰਭਾਵ ਤੋਂ ਸੂਬੇ ਦੀਆਂ ਰਾਜਧਾਨੀਆਂ ਤੋਂ ਇਲਾਵਾ ਪ੍ਰਮੁੱਖ ਸ਼ਹਿਰੀ ਖੇਤਰਾਂ ਦੀ ਸੁਰੱਖਿਆ ’ਤੇ ਧਿਆਨ ਕੇਂਦਰਿਤ ਕਰੇਗੀ ।
ਗਨੀ ਨੇ ਪਿਛਲੇ ਕੁਝ ਮਹੀਨਿਆਂ ਤੋਂ ਤਾਲਿਬਾਨ ਅਤੇ ਅਫ਼ਗਾਨ ਸਰਕਾਰੀ ਕਰਮਚਾਰੀਆਂ ਦਰਮਿਆਨ ਜਾਰੀ ਸੰਘਰਸ਼ ਦੇ ਮੱਦੇਨਜ਼ਰ ਸੰਸਦ ਮੈਂਬਰਾਂ ਨੂੰ ਤਾਲਿਬਾਨ ਖ਼ਿਲਾਫ਼ ਇਕਜੁੱਟ ਹੋ ਕੇ ਲਾਮਬੰਦੀ ਅਭਿਆਨ ਦਾ ਸਮਰਥਨ ਕਰਨ ਦੀ ਬੇਨਤੀ ਕੀਤੀ ਹੈ। ਅਮਰੀਕੀ ਅਤੇ ਉੱਤਰ ਅਟਲਾਂਟਿਕ ਸੰਧੀ ਗੱਠਜੋੜ (ਨਾਟੋ) ਦੇ ਫੌਜੀਆਂ ਦੀ ਵਾਪਸੀ ਦੇ ਮੱਦੇਨਜ਼ਰ ਗਨੀ ਦਾ ਇਹ ਬਿਆਨ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਗਨੀ ਨੇ ਸੰਸਦ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤਾਲਿਬਾਨ ਨਾਲ ਸ਼ਾਂਤੀ ਪ੍ਰਕਿਰਿਆ ਗੱਲਬਾਤ ਨਾਲ ਕੋਈ ਲਾਭ ਨਹੀਂ ਹੋਇਆ।