ਤਾਲਿਬਾਨ ਦੀ ਸਰਕਾਰ ਨਾਲ ਕੋਈ ਸਬੰਧ ਨਹੀਂ ਰੱਖੇਗਾ ਫਰਾਂਸ
Monday, Sep 13, 2021 - 12:49 PM (IST)
ਪੈਰਿਸ (ਏ.ਐੱਨ.ਆਈ.) - ਫਰਾਂਸ ਦੇ ਵਿਦੇਸ਼ ਮੰਤਰੀ ਜੀਨ-ਯਵੇਸ ਲੇ ਡ੍ਰੀਅਨ ਨੇ ਕਿਹਾ ਹੈ ਕਿ ਫਰਾਂਸ ਨਾ ਤਾਂ ਤਾਲਿਬਾਨ ਸਰਕਾਰ ਨੂੰ ਮਾਨਤਾ ਦੇਵੇਗਾ ਅਤੇ ਨਾ ਹੀ ਉਸ ਨਾਲ ਕੋਈ ਸਬੰਧ ਰੱਖੇਗਾ। ਡ੍ਰੀਅਨ ਨੇ ਕਿਹਾ ਕਿ ਤਾਲਿਬਾਨ ਨੇ ਵਾਰ-ਵਾਰ ਕਿਹਾ ਹੈ ਕਿ ਉਹ ਵਿਦੇਸ਼ੀ ਅਤੇ ਅਫਗਾਨਾਂ ਨੂੰ ਬਿਨਾਂ ਕਿਸੇ ਸਮੱਸਿਆ ਦੇ ਦੇਸ਼ ਛੱਡਣ ਦੀ ਇਜਾਜ਼ਤ ਦੇਣਗੇ ਅਤੇ ਉਨ੍ਹਾਂ ਨੇ ਇੱਕ ਸਮੁੱਚੀ ਅਤੇ ਪ੍ਰਤੀਨਿਧ ਸਰਕਾਰ ਬਣਾਉਣ ਦੀ ਗੱਲ ਕੀਤੀ ਹੈ ਪਰ ਉਹ ਝੂਠ ਬੋਲਦੇ ਹਨ। ਉਨ੍ਹਾਂ ਦੇ ਭਰੋਸੇ ਦਾ ਕੋਈ ਨਤੀਜਾ ਨਹੀਂ ਨਿਕਲਿਆ।