ਤਾਲਿਬਾਨ ਸਰਕਾਰ ਨੇ ਪ੍ਰਦਰਸ਼ਨ ''ਤੇ ਵੀ ਲਗਾਈ ਰੋਕ, 24 ਘੰਟੇ ਪਹਿਲਾਂ ਦੇਣੀ ਹੋਵੇਗੀ ਜਾਣਕਾਰੀ
Thursday, Sep 09, 2021 - 02:31 AM (IST)
ਕਾਬੁਲ - ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਸਰਕਾਰ ਬਣ ਗਈ ਹੈ ਪਰ ਉਸ ਦੇ ਖ਼ਿਲਾਫ਼ ਵਿਰੋਧ ਵੀ ਵਧਦਾ ਜਾ ਰਿਹਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਤਾਲਿਬਾਨ ਸਰਕਾਰ ਦੇ ਗ੍ਰਹਿ ਮੰਤਰਾਲਾ ਨੇ ਵਿਰੋਧ ਪ੍ਰਦਰਸ਼ਨਾਂ ਨੂੰ ਲੈ ਕੇ ਨਵੇਂ ਨਿਯਮ ਬਣਾ ਦਿੱਤੇ ਹਨ, ਜਿਸ ਦੇ ਤਹਿਤ ਕਿਸੇ ਵੀ ਵਿਰੋਧ ਪ੍ਰਦਰਸ਼ਨ ਦੀ ਜਾਣਕਾਰੀ 24 ਘੰਟੇ ਪਹਿਲਾਂ ਦੇਣੀ ਹੋਵੇਗੀ।
ਇਹ ਵੀ ਪੜ੍ਹੋ - ਤਾਲਿਬਾਨ ਰਾਜ ਕਾਇਮ ਹੋਣ ਤੋਂ ਬਾਅਦ ਅਸ਼ਰਫ ਗਨੀ ਨੇ ਮੰਗੀ ਮੁਆਫੀ, ਕਿਹਾ- ਜਾਇਦਾਦ ਜਾਂਚ ਲਈ ਤਿਆਰ
ਨਵੇਂ ਨਿਯਮਾਂ ਮੁਤਾਬਕ, ਕੋਈ ਵੀ ਵਿਰੋਧ ਪ੍ਰਦਰਸ਼ਨ ਲਈ ਨੀਆਂ ਮੰਤਰਾਲਾ ਤੋਂ ਮਨਜ਼ੂਰੀ ਲੈਣੀ ਹੋਵੇਗੀ। ਇਸ ਦੇ ਨਾਲ ਹੀ ਵਿਰੋਧ ਪ੍ਰਦਰਸ਼ਨ ਦਾ ਮਕਸਦ, ਨਾਅਰੇ, ਜਗ੍ਹਾ, ਸਮਾਂ ਅਤੇ ਪ੍ਰਦਰਸ਼ਨ ਨਾਲ ਜੁੜੀ ਹਰ ਗੱਲ ਸੁਰੱਖਿਆ ਏਜੰਸੀਆਂ ਨੂੰ ਦੱਸਣੀ ਹੋਵੇਗੀ। ਇਸ ਤੋਂ ਇਲਾਵਾ 24 ਘੰਟੇ ਪਹਿਲਾਂ ਸੁਰੱਖਿਆ ਏਜੰਸੀਆਂ ਨੂੰ ਵਿਰੋਧ ਪ੍ਰਦਰਸ਼ਨ ਦੀ ਜਾਣਕਾਰੀ ਵੀ ਦੇਣੀ ਹੋਵੇਗੀ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਹੈ ਤਾਂ ਉਲੰਘਣਾ ਕਰਨ ਵਾਲੇ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।