ਤਾਲਿਬਾਨ ਦੁਆਰਾ ਨਿਯੁਕਤ ਕਾਰਜਕਾਰੀ ਵਿਦੇਸ਼ ਮੰਤਰੀ ਜਾਣਗੇ ਪਾਕਿਸਤਾਨ

11/08/2021 11:56:24 AM

ਕਾਬੁਲ (ਯੂਐਨਆਈ/ਸਪੁਤਨਿਕ): ਤਾਲਿਬਾਨ ਦੁਆਰਾ ਨਿਯੁਕਤ ਅਫਗਾਨਿਸਤਾਨ ਦੇ ਕਾਰਜਕਾਰੀ ਵਿਦੇਸ਼ ਮੰਤਰੀ ਆਮਿਰ ਖਾਨ ਮੁਤਾਕੀ ਪਾਕਿਸਤਾਨ ਦਾ ਦੌਰਾ ਕਰਨਗੇ। ਅਫਗਾਨ ਵਿਦੇਸ਼ ਮੰਤਰਾਲੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮੁਤਾਕੀ ਨੂੰ ਪਾਕਿਸਤਾਨ ਵੱਲੋਂ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ ਹੈ, ਹਾਲਾਂਕਿ ਫੇਰੀ ਦੀ ਤਾਰੀਖ਼ ਅਜੇ ਤੈਅ ਨਹੀਂ ਕੀਤੀ ਗਈ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਤਾਲਿਬਾਨ ਬਣਾਵੇਗਾ ਖ਼ੁਦ ਦੀ ਹਵਾਈ ਸੈਨਾ, ਪਾਇਲਟਾਂ ਲਈ ਕੀਤਾ ਇਹ ਐਲਾਨ 

ਅਕਤੂਬਰ ਦੇ ਅਖੀਰ ਵਿੱਚ ਤਾਲਿਬਾਨ ਨੇ ਪਾਕਿਸਤਾਨ ਵਿੱਚ ਅਫਗਾਨ ਦੂਤਾਵਾਸ ਦਾ ਇੱਕ ਨਵਾਂ ਅੰਤਰਿਮ ਮੁਖੀ ਨਿਯੁਕਤ ਕੀਤਾ। ਇਸ ਨਾਲ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਅਗਵਾਈ ਵਾਲੀ ਨਵੀਂ ਸਰਕਾਰ ਦੀ ਮਨੁੱਖੀ ਸੰਕਟ ਨੂੰ ਦੂਰ ਕਰਨ ਵਿੱਚ ਮਦਦ ਕਰਨ ਲਈ 280 ਮਿਲੀਅਨ ਡਾਲਰ ਦੀ ਮਾਨਵਤਾਵਾਦੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ। ਪਾਕਿਸਤਾਨ ਨੇ ਤਾਲਿਬਾਨ ਸਰਕਾਰ ਨੂੰ ਸਹਿਯੋਗ ਦੀ ਦਿਸ਼ਾ ਵਿਚ ਅਫਗਾਨਿਸਤਾਨ ਨਾਲ ਉਡਾਣਾਂ ਮੁੜ ਸ਼ੁਰੂ ਕਰਨ ਅਤੇ ਦੁਵੱਲੇ ਵਪਾਰ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਵਚਨਬੱਧਤਾ ਜਤਾਈ ਸੀ।

Vandana

This news is Content Editor Vandana